Saturday, November 01, 2025

Malwa

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 

June 05, 2025 04:35 PM
ਦਰਸ਼ਨ ਸਿੰਘ ਚੌਹਾਨ
ਲੁਧਿਆਣਾ ਜ਼ਿਮਨੀ ਚੋਣ ਵਿੱਚ ਜਿੱਤ ਦਰਜ਼ ਕਰਨ ਦਾ ਦਾਅਵਾ  
 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਰੇਹੜੀ ਫੜ੍ਹੀ ਮੰਡੀ ਵਿੱਚ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਵਿੱਚ ਪੱਕਾ ਫੜ੍ਹ ਬਣਾਉਣ ਦੇ ਕੰਮ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਹੀ ਸ਼ਹਿਰ ਦੇ ਵਿਚਕਾਰ ਸਬਜ਼ੀ ਮੰਡੀ ਬਣਾਈ ਗਈ ਸੀ। ਜਿੱਥੇ ਕਿ ਸਬਜ਼ੀ ਅਤੇ ਫਰੂਟ ਵਿਕ੍ਰੇਤਾਵਾਂ ਦੀਆਂ ਕਰੀਬ 160 ਰੇਹੜੀਆਂ ਲੱਗਦੀਆਂ ਹਨ। ਇਸ ਮੰਡੀ ਵਿੱਚ ਸ਼ੈੱਡ ਨਾ ਹੋਣ ਕਾਰਨ ਸਬਜ਼ੀ ਅਤੇ ਫਰੂਟ ਖਰਾਬ ਹੋ ਜਾਂਦੇ ਸਨ। ਮੀਂਹ ਅਤੇ ਧੁੱਪ ਕਾਰਨ ਕਈ ਵਾਰ ਵਿਕ੍ਰੇਤਾਵਾਂ ਨੂੰ ਆਪਣਾ ਕਾਰੋਬਾਰ ਕਰਨ ਵਿੱਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਆਮ ਲੋਕਾਂ ਅਤੇ ਵਿਕ੍ਰੇਤਾਵਾਂ ਦੀ ਇਸ ਮੁਸ਼ਕਿਲ ਨੂੰ ਹੱਲ ਕਰਨ ਲਈ ਹੁਣ 1 ਕਰੋੜ ਰੁਪਏ ਦੀ ਲਾਗਤ ਨਾਲ ਸ਼ੈੱਡ ਬਣਾਇਆ ਜਾਵੇਗਾ। ਇਹ ਕੰਮ ਅਗਲੇ 6 ਮਹੀਨੇ ਵਿੱਚ ਮੁਕੰਮਲ ਕਰਵਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਸੁਨਾਮ ਵਿੱਚ ਨਵੇਂ ਫੜ੍ਹ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹੈ। ਦਸ ਏਕੜ ਵਿੱਚ ਬਣਨ ਵਾਲੇ ਇਸ ਪ੍ਰੋਜੈਕਟ ਤਹਿਤ ਜਿੱਥੇ ਨਵੇਂ ਬਲਾਕ ਬਣਾਏ ਜਾਣਗੇ ਉਥੇ ਹੀ ਬਣਦੀ ਰਿਪੇਅਰ ਵੀ ਕਾਰਵਾਈ ਜਾਵੇਗੀ। ਇਸ ਕੰਮ ਜੀਰੀ ਦੇ ਸੀਜ਼ਨ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਦੀ ਵੱਡੀ ਜਿੱਤ ਯਕੀਨੀ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪ ਉਮੀਦਵਾਰ ਦੀ ਮੁਹਿੰਮ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਕਿਹਾ ਕਿ ਸਾਰੇ ਵਿਰੋਧੀ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਾਰ ਦਾ ਮੂੰਹ ਵੇਖਣਾ ਪਵੇਗਾ। 
ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਵਪਾਰੀ ਆਗੂ ਰਾਜਨ ਸਿੰਗਲਾ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਅਮਰੀਕ ਸਿੰਘ ਧਾਲੀਵਾਲ, ਤਰਸੇਮ ਸਿੰਘ ਕੁਲਾਰ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਰਾਜਿੰਦਰ ਬਬਲੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਗੀਰਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ