Tuesday, September 16, 2025

Malwa

ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ 'ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

June 05, 2025 04:49 PM
SehajTimes

ਸ਼ਹਿਰ ਵਾਸੀਆਂ ਨੂੰ ਆਵਾਜਾਈ ਸਹੂਲਤ ਪ੍ਰਦਾਨ ਕਰਨ ਲਈ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ : ਕੈਬਨਿਟ ਮੰਤਰੀ

ਸ਼ਹਿਰ ਦੇ ਦੋ ਵਾਰਡਾਂ 'ਚ ਕੂੜਾ ਪ੍ਰਬੰਧਨ ਦਾ ਪਾਇਲਟ ਪ੍ਰੋਜੈਕਟ ਸ਼ੁਰੂ, ਜਲਦੀ ਸ਼ਹਿਰ ਹੋਵੇਗਾ ਕੂੜਾ ਮੁਕਤ

ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਪ੍ਰੋਜੈਕਟ ਤਿਆਰ

ਕੁੱਤਿਆ ਦੀ ਸਟਰਲਾਈਜੇਸ਼ਨ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਰੰਗਲਾ ਪੰਜਾਬ ਵਾਰਡ ਕਮੇਟੀਆਂ ਬਣਾ ਕੇ ਵਾਰਡਾਂ ਦਾ ਕੀਤਾ ਜਾਵੇਗਾ ਵਿਕਾਸ : ਡਾ. ਬਲਬੀਰ ਸਿੰਘ

ਹੜ੍ਹਾਂ ਤੋਂ ਬਚਾਅ ਦਾ ਵੀ ਕੀਤਾ ਜਾ ਰਿਹੈ ਸਥਾਈ ਹੱਲ : ਕੈਬਨਿਟ ਮੰਤਰੀ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ 'ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ 'ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ।
ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ 'ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ 'ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ 'ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ।
ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ 'ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ 'ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ 'ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ 'ਚ ਵੀ ਹੜ੍ਹ ਨਹੀਂ ਆਉਣਗੇ।
ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ 'ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ 'ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ 'ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ।
ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ 'ਚ  ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ