Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

June 05, 2025 04:53 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹੇ ਭਰ ਵਿੱਚ "ਹਰ ਮਨੁੱਖ ਲਾਵੇ ਇੱਕ ਰੁੱਖ"  ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਦਾ ਮੁੱਖ ਉਦੇਸ਼ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।

ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਦੱਸਿਆ  ਗਿਆ ਕਿ ਇਸ ਰਾਜ ਪੱਧਰੀ ਮੁਹਿੰਮ ਤਹਿਤ ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ  ਵੱਲੋਂ ਪੰਜਾਬ ਭਰ ਵਿੱਚ ਕੁੱਲ 5 ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਇਸ ਮੌਕੇ ਤੇ  "ਈਕੋ ਪਲਾਂਟੇਸ਼ਨ ਐਸੋਸੀਏਸ਼ਨ" ਗੈਰ ਸਰਕਾਰੀ ਸੰਸਥਾ ਦੇ ਤਾਲਮੇਲ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ  ਸੈਕਟਰ 69, ਐਸ.ਏ.ਐਸ. ਨਗਰ ਵਿੱਚ ਵਾਤਾਵਰਣ ਅਨੁਕੂਲ ਪੌਦੇ ਲਗਾਏ ਗਏ।

ਇਸ ਮੌਕੇ  ਤੇ ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ "ਈਕੋ ਪਲਾਂਟੇਸ਼ਨ ਐਸੋਸੀਏਸ਼ਨ" ਦੇ ਮੈਂਬਰਾਂ ਮਲਕੀਤ ਸਿੰਘ, ਆਰ.ਕੇ. ਸਿੰਘ, ਐਚ.ਐਸ. ਮਠਾਰੂ,  ਕੁਲਵੰਤ ਸਿੰਘ, ਐਚ.ਆਰ. ਸ਼ਿਮਰ, ਗੋਪਾਲ ਸਿੰਘ, ਅਮਨਦੀਪ ਸੋਹੀ, ਹਰਜਿੰਦਰ ਬਲ ਅਤੇ ਗੁਰਚਰਨ ਕੌਰ ਵੱਲੋਂ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।

 ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵੱਲੋਂ ਸੈਕਟਰ 69, ਐਸ.ਏ.ਐਸ. ਨਗਰ ਵਿਖੇ ਸਥਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੁੱਖ ਦਫ਼ਤਰ ਵਿਖੇ ਵੀ ਪੌਦੇ ਲਗਾਏ ਗਏ ਅਤੇ ਦੂਜਿਆਂ ਨੂੰ ਵੀ ਵਾਤਾਵਰਣ ਸਥਿਰਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਪਲਾਸਟਿਕ ਮੁਕਤ ਉਤਪਾਦਾਂ ਦੀ ਚੋਣ ਕਰਕੇ ਵਾਤਾਵਰਣ ਦੀ ਰੱਖਿਆ ਬਾਰੇ ਜਾਗਰੂਕਤਾ ਵੀ ਫੈਲਾਈ ਗਈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ