Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਐਸ.ਡੀ.ਐਮ ਦਮਨਦੀਪ ਕੌਰ

June 05, 2025 05:16 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ।  

     ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ  ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ।  

      ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ‘ਸੀ ਐਮ ਦੀ ਯੋਗਸ਼ਾਲਾ’ ਲਈ ਟ੍ਰੇਨਰ ਪੂਜਾ ਰਾਵਤ ਵੱਲੋਂ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਪਹਿਲੀ ਕਲਾਸ ਫੇਜ਼ 4, ਸੈਕਟਰ 59, ਮੋਹਾਲੀ ਵਿਖੇ ਸਵੇਰੇ 4.50 ਤੋਂ 5.50 ਵਜੇ ਤੱਕ, ਦੂਸਰੀ ਕਲਾਸ ਗਿਆਤਰੀ ਮੰਦਰ ਫੇਜ਼ 1, ਸੈਕਟਰ 55 ਮੋਹਾਲੀ ਵਿਖੇ ਸਵੇਰੇ 5.55 ਤੋਂ 6.55 ਵਜੇ ਤੱਕ, ਤੀਸਰੀ ਕਲਾਸ ਪਾਰਕ 23, ਫੇਜ਼ 1 ਸੈਕਟਰ 55 ਮੋਹਾਲੀ ਵਿਖੇ ਸਵੇਰੇ 7.00 ਤੋਂ 8.00 ਵਜੇ ਤੱਕ, ਚੌਥੀ ਕਲਾਸ ਪਾਰਕ 23, ਫੇਜ਼ 1, ਮੋਹਾਲੀ ਵਿਖੇ ਸਵੇਰੇ 8.05 ਤੋਂ 9.05 ਵਜੇ ਤੱਕ, ਪੰਜਵੀਂ ਕਲਾਸ ਗਿਆਤਰੀ ਮੰਦਰ ਫੇਜ਼ 1 ਸੈਕਟਰ 55 ਮੋਹਾਲੀ ਵਿਖੇ ਸ਼ਾਮ 4.25 ਤੋਂ 5.25 ਵਜੇ ਤੱਕ ਅਤੇ ਦਿਨ ਦੀ ਆਖਰੀ ਛੇਵੀਂ ਕਲਾਸ ਪਾਰਕ 19 ਫੇਜ਼ 1 ਮੋਹਾਲੀ ਵਿਖੇ ਸ਼ਾਮ 5.30 ਤੋਂ 6.30 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।

      ਐਸ.ਡੀ.ਐਮ ਮੋਹਾਲੀ ਵੱਲੋਂ ਕਿਹਾ ਗਿਆ ਕਿ ਪੂਜਾ ਰਾਵਤ ਵੱਲੋਂ ਲੋਕਾਂ ਦੀ ਸਹੂਲਤ ਅਨੁਸਾਰ ਦਿਨ ’ਚ 6 ਯੋਗਾ ਸੈਸ਼ਨ ਲਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ‘ਸੀ ਐਮ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।  ਯੋਗਾ ਟ੍ਰੇਨਰ ਪੂਜਾ ਰਾਵਤ ਦਾ ਕਹਿਣਾ ਹੈ ਕਿ ਯੋਗਾ ਨਾਲ ਜੁੜੇ ਲੋਕ ਲਗਾਤਾਰ ਯੋਗ ਅਭਿਆਸ ਨਾਲ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੇ ਹਨ।  

     ਉੁਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਸੈਸ਼ਨ ਉਨ੍ਹਾਂ ਦੇ ਘਰਾਂ ਦੇ ਨੇੜੇ ਸਥਿਤ ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ’ਚ ਲਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਯੋਗਾ ਕਲਾਸਾਂ ਦਾ ਲਾਭ ਮਿਲ ਸਕੇ।ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕੀਤਾ ਜਾ ਸਕਦਾ ਹੈ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ