Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਛੀ ਪਿਆਰੇ ਮੁਹਿੰਮ ਤਹਿਤ 13ਵੇਂ ਮਿੰਨੀ ਜੰਗਲ ਲਾਉਣ ਦੀ ਸ਼ੁਰੂਆਤ

June 05, 2025 05:46 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਹੇਠ ਪੰਛੀ ਪਿਆਰੇ ਮੁਹਿੰਮ' ਦੇ ਸਹਿਯੋਗ ਨਾਲ ਪੀ ਐਚ ਸੀ ਫਤਿਹਗੜ੍ਹ ਪੰਜਗਰਾਈਆਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਇਸ ਮੌਕੇ ਮੌਕੇ ਪਿਆਰੇ ਮੁਹਿੰਮ ਤਹਿਤ 13ਵੇਂ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਸ. ਐਮ. ਓ ਡਾ. ਜੀ ਐਸ ਭਿੰਡਰ ਨੇ ਕਿਹਾ ਕੇ ਸਾਨੂੰ ਸਾਰਿਆਂ ਨੂੰ ਆਪਣਾ ਫਰਜ਼ ਸਮਝ ਕੇ ਵਾਤਾਵਰਣ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਆਪਣਾ ਆਲਾ ਦੁਆਲਾ ਸਾਫ਼ ਰੱਖਦੇ ਹੋਏ ਪਲਾਸਟਿਕ ਦੀ ਖਪਤ ਨੂੰ ਘਟਾਉਣਾ ਚਾਹੀਦਾ ਹੈ ।ਇਸ ਮੌਕੇ ਛਾਂਦਾਰ ਰੁੱਖ ਦੇ ਪੌਦੇ ਲਗਾਉਂਦੇ ਹੋਏ ਪੰਛੀ ਪਿਆਰੇ ਮੁਹਿੰਮ ਦੇ ਸੰਚਾਲਕ ਰਾਜੇਸ਼ ਰਿਖੀ ਨੇ ਦੱਸਿਆ ਕਿ ਮੁਹਿੰਮ ਤਹਿਤ ਸੂਬੇ ਭਰ ਵਿੱਚ ਹੁਣ ਤੱਕ 12 ਮਿੰਨੀ ਜੰਗਲ ਲਗਾਏ ਜਾ ਚੁੱਕੇ ਹਨ ਉਹਨਾਂ ਨੇ ਕਿਹਾ ਕਿ ਰੁੱਖ ਲਗਾ ਤੇ ਪਾਲ ਕੇ ਅਸੀਂ ਸਾਰੇ ਵਾਤਾਵਰਣ ਨੂੰ ਬਚਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ ਤੇ ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾ ਕੇ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਤੇ ਬਚਾਅ ਕਰ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੋਹਣੇ ਵਾਤਾਵਰਣ ਦਾ ਤੋਹਫ਼ਾ ਛੱਡ ਸਕਾਂਗੇ ।ਇਸ ਮੌਕੇ ਜ਼ਿਲਾ ਟੀ ਬੀ ਅਫ਼ਸਰ ਡਾ. ਅਵੀ ਗਰਗ, ਸੀਨੀਅਰ ਸਹਾਇਕ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਕਿਰਨਜੀਤ ਕੌਰ, ਜੂਨੀਅਰ ਸਹਾਇਕ ਅਮਨਦੀਪ ਸਿੰਘ,ਬਲਾਕ ਐਜੂਕੇਟਰ ਹਰਪ੍ਰੀਤ ਕੌਰ,ਬਲਾਕ ਐਜ਼ੂਕੇਟਰ ਜਗਸੀਰ ਸਿੰਘ ਸਤਿੰਦਰ ਸਿੰਘ ਐਸ ਆਈ,ਗੁਲਜ਼ਾਰ ਖਾਂ ਐਸ ਆਈ, ਪਰਮਿੰਦਰ ਕੌਰ ਸਟੈਨੋ,ਕਮਲਜੀਤ ਕੌਰ ਸਟਾਫ਼ ਨਰਸ, ਗੁਰਮੀਤ ਕੌਰ, ਨਵਜੋਤ ਕੌਰ ਰੇਡੀਓਗ੍ਰਾਫਰ, ਕੁਲਦੀਪ ਸਿੰਘ ਐਸ. ਟੀ.ਐਸ,ਪ੍ਰਵੀਨ ਐਲ. ਟੀ,ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਬੂਟਾ ਸਿੰਘ, ਸਕਿੰਦਰ ਸਿੰਘ, ਸਿੰਗਾਰਾ ਸਿੰਘ,ਮਨਦੀਪ ਕੌਰ ਆਸ਼ਾ, ਭਾਰਤੀ ਆਸ਼ਾ ਵੀ ਹਾਜ਼ਰ ਸਨ

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ