Tuesday, September 16, 2025

Chandigarh

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ

June 05, 2025 06:31 PM
SehajTimes

 ਆਪ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ ਲਈ ਵਲੰਟੀਅਰਾਂ ਨੂੰ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਪੱਖ ਵਿੱਚ ਜੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ. ਬਰਸਟ ਵੱਲੋਂ ਅੱਜ ਪਾਰਟੀ ਦੇ ਪੁਰਾਣੇ ਵਲੰਟੀਅਰ ਸਾਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੰਜੀਵ ਅਰੋੜਾ ਦੇ ਹੱਕ ਵਿੱਚ ਲਾਮਬੰਦ ਕੀਤਾ ਗਿਆ।

ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ‘ਆਪ’ ਉਮੀਦਵਾਰ ਸੰਜੀਵ ਅਰੋੜਾ ਸੂਝਵਾਨ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਵਿਅਕਤੀ ਹਨ। ਬਤੌਰ ਰਾਜ ਸਭਾ ਮੈਂਬਰ ਰਹਿੰਦਿਆਂ ਸੰਜੀਵ ਅਰੋੜਾ ਹਮੇਸ਼ਾ ਲੁਧਿਆਣਾ ਵਾਸੀਆਂ ਅਤੇ ਪੰਜਾਬ ਵਾਸੀਆਂ ਲਈ ਆਵਾਜ਼ ਚੁੱਕਦੇ ਆ ਰਹੇ ਹਨ। ਸੰਜੀਵ ਅਰੋੜਾ ਦਾ ਲੋਕਾਂ ਨਾਲ ਇੰਨਾ ਜੁੜਾਅ ਅਤੇ ਜਮੀਨੀ ਪੱਧਰ ਤੇ ਇਨ੍ਹਾਂ ਸਰਗਰਮ ਹੋਣਾ ਬਹੁਤ ਹੀ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕਾਰਜ ਕੀਤੇ ਗਏ ਹਨ ਅਤੇ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿੱਖਿਆ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। 

ਸ. ਬਰਸਟ ਨੇ ਪਾਰਟੀ ਵਲੰਟੀਅਰਾਂ ਨੂੰ ਸੰਜੀਵ ਅਰੋੜਾ ਦੀ ਜਿੱਤ ਲਈ ਪੂਰੀ ਲਗਨ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਬੂਥ ਪੱਧਰ ਤੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਲੋਕ ਭਲਾਈ ਦੇ ਕਾਰਜਾਂ ਅਤੇ ਸੰਜੀਵ ਅਰੋੜਾ ਵੱਲੋਂ ਕੀਤੇ ਕਾਰਜਾਂ ਬਾਰੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਵਾਰਡ ਨੰ. 64 ਤੋਂ ਗੁਰਮੀਤ ਸਿੰਘ, ਵਾਰਡ ਨੰ. 62 ਤੋਂ ਬਲਰਾਜ ਸਿੰਘ, ਵਾਰਡ ਨੰ. 65 ਤੋਂ ਬਲਜਿੰਦਰ ਕੌਰ, ਸੋਮਪਾਲ, ਕਰਨ ਸਿੰਘ ਭੱਲਾ, ਤਿਰਲੋਚਨ ਸਿੰਘ ਬੇਦੀ, ਅਮਨਦੀਪ ਸਿੰਘ ਬੇਦੀ, ਜਸਪਾਲ ਦੱਤਾ ਸਮੇਤ ਹੋਰ ਵੀ ਵਲੰਟੀਅਰ ਮੌਜੂਦ ਰਹੇ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ