Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

June 05, 2025 07:17 PM
SehajTimes

ਹਥਿਆਰ ਤਸਕਰੀ ਕਾਰਟੈਲ ਦੇ ਪੂਰੇ ਨੈੱਟਵਰਕ ਦਾ ਜਲਦ ਪਤਾ ਲਗਾ ਲਿਆ ਜਾਵੇਗਾ : ਐਸਐਸਪੀ ਅਭਿਮਨਿਊ ਰਾਣਾ

ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ ਸਨ।


ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਦ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਐਸ.ਪੀ. ਸਿਟੀ ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਤਰਨਤਾਰਨ ਦੇ ਪਿੰਡ ਲਖਨਾ ਨੇੜੇ ਸ਼ੱਕੀ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਸੂਰਜਪਾਲ ਇਸਨੂੰ ਵੱਖ-ਵੱਖ ਅਪਰਾਧਿਕ ਮਾਡਿਊਲਾਂ ਨੂੰ ਸਪਲਾਈ ਕਰਦਾ ਸੀ।

ਐਸ.ਐਸ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਹੋਏ ਹਥਿਆਰਾਂ-ਗੋਲੀ ਸਿੱਕੇ ਦੀ ਕੁੱਲ ਗਿਣਤੀ ਦਾ ਪਤਾ ਲਗਾਉਣ ਲਈ ਅਤੇ ਇਸ ਗਠਜੋੜ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 (6) (7)-(1) ਤਹਿਤ ਐਫਆਈਆਰ ਨੰਬਰ 59 ਮਿਤੀ 4 ਜੂਨ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ