Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

June 06, 2025 11:33 AM
SehajTimes

ਚੰਡੀਗੜ੍ਹ : ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਸ੍ਰੀ ਦਿਨੇਸ਼ ਚੰਦਰ ਦੀ ਧੀ ਹੈ। ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਕੈਡਿਟ ਦੀਕਸ਼ਾ ਪਠਾਨਕੋਟ ਵਾਸੀ ਕਾਰੋਬਾਰੀ ਸ੍ਰੀ ਪਵਨ ਕੁਮਾਰ ਦੀ ਧੀ ਹੈ। ਇਸੇ ਤਰ੍ਹਾਂ ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੁਣੀ ਗਈ ਹਰਸਿਮਰਤ ਕੌਰ ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਧੀ ਹੈ।

ਇਨ੍ਹਾਂ ਚੁਣੀਆਂ ਗਈਆਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਬਿਨਾਂ ਸ਼ੱਕ ਪੰਜਾਬ ਦਾ ਮਾਣ ਹੈ।

ਇਨ੍ਹਾਂ ਚਾਰ ਮਹਿਲਾ ਕੈਡਿਟਾਂ ਦੇ ਪ੍ਰੀ-ਕਮਿਸ਼ਨ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਜਾਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਾਉਣ ਸਬੰਧੀ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਨੂੰ ਬਲ ਮਿਲੇਗਾ। ਉਨ੍ਹਾਂ ਨੇ ਲੈਡੀ ਕੈਡਿਟਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀ ਸਿਖਲਾਈ ਅਤੇ ਭਵਿੱਖ ਦੀਆਂ ਭੂਮਿਕਾਵਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸਨ ਕਰਨਗੀਆਂ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ