Friday, December 19, 2025

Chandigarh

ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਕੀਤੇ ਜਾਰੀ

June 01, 2021 08:52 PM
SehajTimes

ਚੰਡੀਗੜ :ਪੰਜਾਬ ਸਰਕਾਰ ਨੇ ਅੱਜ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਮਿਕੋਰਮਾਈਕੋਸਿਸ ਜੋ ਕਿ ਬਲੈਕ ਫੰਗਸ ਦੇ ਨਾਂ ਨਾਲ ਮਸਹੂਰ ਹੈ, ਨੂੰ ਇੱਕ ਨੋਟੀਫਾਈਡ ਬਿਮਾਰੀ ਐਲਾਨ ਚੁੱਕੀ ਹੈ।ਉਹਨਾਂ ਕਿਹਾ ਕਿ ਬਲੈਕ ਫੰਗਸ, ਇੱਕ ਗੰਭੀਰ ਫੰਗਲ ਇਨਫੈਕਸਨ ਹੈ ਜੋ ਨੱਕ, ਸਾਈਨਸ, ਅੱਖਾਂ ਅਤੇ ਕੁਝ ਮਾਮਲਿਆਂ ਵਿੱਚ ਵਿਅਕਤੀ ਦੇ ਦਿਮਾਗ ਨੂੰ ਬੁਰੀ ਤਰਾਂ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ਸਰਕਾਰ ਨੇ ਮਿਕੋਰਮਾਈਕੋਸਿਸ  ਤੋਂ ਨਿਜਾਤ ਪਾਉਣ ਅਤੇ ਪ੍ਰਬੰਧਨ ਲਈ ਮਾਹਰ ਸਮੂਹ ਦੀ ਸਲਾਹ ’ਤੇ ਇਸ ਬਿਮਾਰੀ (ਬਲੈਕ ਫੰਗਸ) ਦੀ ਪਛਾਣ, ਇਲਾਜ ਅਤੇ ਸੁਚੱਜੇ ਪ੍ਰਬੰਧਨ ਦੀ ਸਿਫਾਰਸ ਕੀਤੀ ਹੈ।
ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਿਵਲ ਸਰਜਨ ਦਫਤਰਾਂ ਵਿੱਚ “ਮਿਕੋਰਮਾਈਕੋਸਿਸ ਆਡਿਟ ਕਮੇਟੀ” ਬਣਾਉਣ ਦੀ ਸਿਫਾਰਸ ਨੂੰ ਪਾਸ ਕਰ ਦਿੱਤਾ ਗਿਆ ਹੈ ਅਤੇ ਇਹ ਕਮੇਟੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਮਿਕੋਰਮਾਈਕੋਸਿਸ ਦੇ ਪੁਸਟੀ ਕੀਤੇ ਕੇਸਾਂ ਦੇ ਅੰਕੜਿਆਂ ਨੂੰ ਇਕੱਤਰ ਕਰਨ ਲਈ ਜਿੰਮੇਵਾਰ ਹੋਵੇਗੀ।
ਉਨਾਂ ਕਿਹਾ ਕਿ ਇਹ ਕਮੇਟੀ ਹਰ ਕੇਸ ਦੇ ਨਤੀਜੇ ਐਸ 3 ਪੋਰਟਲ ‘ਤੇ ਵੀ ਦਰਜ ਕਰੇਗੀ। ਇਲਾਜ ਸਬੰਧੀ ਦਵਾਈਆਂ ਸਰਕਾਰੀ ਮੈਡੀਕਲ ਕਾਲਜ ਅਤੇ ਸਿਵਲ ਸਰਜਨ ਦਫਤਰਾਂ ਨੂੰ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਉਪਲਬਧ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਦਵਾਈਆਂ ਦੀ ਤਰਜੀਹ ਮਰੀਜ ਦੀ ਕਲੀਨਿਕਲ ਸਥਿਤੀ ਦੇ ਅਨੁਸਾਰ ਇਲਾਜ ਕਰਨ ਵਾਲੇ ਹਸਪਤਾਲ  / ਇਲਾਜ ਕਰਨ ਵਾਲੇ ਡਾਕਟਰ ਵਲੋਂ ਤੈਅ ਕੀਤੀ ਜਾਏਗੀ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਜੇ ਮਰੀਜ ਦੀ ਜਾਨ ਨੂੰ ਕੋਈ ਤੁਰੰਤ ਜੋਖਮ ਨਹੀਂ ਹੰੁਦਾ ਤਾਂ ਮਿਕੋਰਮਾਈਕੋਸਿਸ ਦੇ ਮਰੀਜ ਨੂੰ ਸਰਜਰੀ ਲਈ ਨਹੀਂ ਲਿਜਾਇਆ ਜਾਣਾ ਚਾਹੀਦਾ ਜੇ ਉਹ ਕੋਵਿਡ ਪਾਜੇਟਿਵ / ਹਾਈਪੌਕਸਿਕ ਹੈ।ਉਹਨਾਂ ਕਿਹਾ ਕਿ ਜੇਕਰ ਹਾਈਪੌਕਸਿਆ ਦਾ ਕੋਈ ਲੱਛਣ ਮਰੀਜ ਵਿੱਚ ਮੌਜੂਦ ਨਹੀਂ ਹੈ ਤਾਂ ਸਟੀਰਾਇਡ ਨਾਲ ਇਲਾਜ ਕਰਨ ਦੀ ਕੋਈ ਸਿਫਾਰਸ ਨਹੀਂ ਹੈ। ਹਾਈਪੌਕਸਿਕ ਮਰੀਜ ਲਈ ਐਮਆਰਆਈ ਸਕੈਨ ਨੂੰ ਵਿਕਲਪਿਕ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਐਮਆਰਆਈ ਅਜਿਹੇ ਮਰੀਜ ਲਈ ਸੁਖਾਵੇਂ ਨਹੀਂ ਹਨ।
ਸ੍ਰੀ ਸਿੱਧੂ ਨੇ ਅੱਗੇ ਕਿਹਾ ਕਿ ਇਲਾਜ ਆਡਿਟ ਕਮੇਟੀ ਵਿੱਚ ਹਸਪਤਾਲ ਦੇ ਸਬੰਧਤ ਮੈਡੀਕਲ ਵਿਭਾਗ, ਐਨੇਸਥੀਸੀਆ ਅਤੇ ਈਐਨਟੀ ਦੇ ਮੈਂਬਰ ਸਾਮਲ ਹੋਣੇ ਚਾਹੀਦੇ ਹਨ, ਜਿਵੇਂ ਕਿ ਸਬੰਧਤ ਸਿਹਤ ਸੰਸਥਾ ਦੇ ਪਿ੍ਰੰਸੀਪਲ / ਐਮਐਸ / ਮੈਨੇਜਮੈਂਟ ਦੁਆਰਾ ਫੈਸਲਾ ਕੀਤਾ ਗਿਆ ਹੋਵੇ।
ਉਨਾਂ ਕਿਹਾ ਕਿ ਜਿਲਿਆਂ ਨੂੰ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਆਈਈਸੀ ਦੀਆਂ ਗਤੀਵਿਧੀਆਂ ਚਲਾਉਣੀਆਂ ਚਾਹੀਦੀਆਂ ਹਨ ਜੋ ਕਿ ਮਿਕੋਰਮਾਈਕੋਸਿਸ ਵਿਅਕਤੀ ਤੋਂ ਵਿਅਕਤੀ ਰਾਹੀਂ ਫੈਲਦੀ।    

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ