Tuesday, September 16, 2025

Doaba

ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ 1958 ‘ਚ ਹੋਈ ਸੋਧ ਨਾਲ ਛੋਟੇ ਕਾਰੋਬਾਰੀਆਂ ਨੂੰ ਮਿਲੇਗੀ ਵੱਡੀ ਰਾਹਤ : ਸੰਦੀਪ ਸੈਣੀ

June 06, 2025 01:40 PM
SehajTimes

ਕਿਹਾ, ਕਾਮਿਆਂ ਦੇ ਹੱਕਾਂ ਦੀ ਹੋਵੇਗੀ ਸੁਰੱਖਿਆ

ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਵੱਲੋਂ ਬੀਤੇ ਦਿਨਾਂ ਪੰਜਾਬ ਦੁਕਾਨ ਅਤੇ ਵਪਾਰਕ ਸਥਾਪਨਾ ਐਕਟ, 1958 ਵਿਚ ਕੀਤੀ ਗਈ ਇਤਿਹਾਸਕ ਸੋਧ ਲਈ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਗਤੀਸ਼ੀਲ ਫ਼ੈਸਲੇ ਨਾਲ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਸ ਦਾ ਸਿੱਧਾ ਲਾਭ ਲੱਖਾਂ ਕਾਰੋਬਾਰੀਆਂ ਨੂੰ ਹੋਵੇਗਾ।
          ਸ੍ਰੀ ਸੈਣੀ ਨੇ ਕਿਹਾ ਕਿ ਇਸ ਸੋਧ ਤਹਿਤ, 20 ਕਰਮਚਾਰੀਆਂ ਤੱਕ ਵਾਲੇ ਅਦਾਰਿਆਂ ਨੂੰ ਐਕਟ ਦੇ ਉਪਬੰਧਾਂ ਤੋਂ ਛੋਟ ਦਿੱਤੀ ਗਈ ਹੈ। ਅਜਿਹੇ ਅਦਾਰਿਆਂ ਨੂੰ ਕਿਰਤ ਵਿਭਾਗ ਨੂੰ ਸਿਰਫ਼ ਮੁੱਢਲੀ ਜਾਣਕਾਰੀ ਹੀ ਪ੍ਰਦਾਨ ਕਰਨੀ ਪਵੇਗੀ, ਜਿਸ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਰਲ ਅਤੇ ਪਾਰਦਰਸ਼ੀ ਹੋ ਜਾਵੇਗੀ। ਇਸ ਦੇ ਨਾਲ ਹੀ, 20 ਤੋਂ ਵੱਧ ਕਰਮਚਾਰੀਆਂ ਵਾਲੇ ਅਦਾਰੇ ਹੁਣ ਅਰਜ਼ੀ ਦੇਣ ਦੇ 24 ਘੰਟਿਆਂ ਦੇ ਅੰਦਰ ਆਟੋਮੈਟਿਕ ਰਜਿਸਟ੍ਰੇਸ਼ਨ ਪ੍ਰਾਪਤ ਕਰਨ ਦੇ ਯੋਗ ਹੋਣਗੇ।
      ਉਨ੍ਹਾਂ ਕਿਹਾ ਕਿ ਕਾਮਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਓਵਰਟਾਈਮ ਦੀ ਸੀਮਾ ਪ੍ਰਤੀ ਤਿਮਾਹੀ 50 ਤੋਂ ਵਧਾ ਕੇ 144 ਘੰਟੇ ਕਰ ਦਿੱਤੀ ਗਈ ਹੈ ਅਤੇ ਕੰਮ ਦੇ ਘੰਟੇ ਆਰਾਮ ਸਮੇਤ 12 ਘੰਟੇ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ 9 ਘੰਟੇ ਤੋਂ ਵੱਧ ਕੰਮ ਕਰਨ ਵਾਲੇ ਕਾਮਿਆਂ ਨੂੰ ਦੁੱਗਣੀ ਦਰ ਨਾਲ ਤਨਖਾਹ ਦੇਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
    ਸੰਦੀਪ ਸੈਣੀ ਨੇ ਕਿਹਾ ਕਿ ਜ਼ੁਰਮਾਨਿਆਂ ਨੂੰ ਵਿਵਹਾਰਕ ਬਣਾ ਕੇ, ਹੁਣ ਘੱਟੋ-ਘੱਟ ਜ਼ੁਰਮਾਨਾ 1,000 ਰੁਪਏ ਅਤੇ ਵੱਧ ਤੋਂ ਵੱਧ 30,000 ਰੁਪਏ ਕਰ ਦਿੱਤਾ ਗਿਆ ਹੈ। ਨਾਲ ਹੀ ਸੁਧਾਰ ਦਾ ਮੌਕਾ ਦਿੰਦੇ ਹੋਏ ਤਿੰਨ ਮਹੀਨਿਆਂ ਦੀ ਮਿਆਦ ਅਤੇ ਕੰਪਾਊਂਡਿੰਗ ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ।
       ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ ਇਹ ਸੋਧ ਛੋਟੇ ਕਾਰੋਬਾਰੀਆਂ ਨੂੰ ਸਸ਼ਕਤ ਬਣਾਉਣ ਅਤੇ ਕਾਮਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਮੀਲ ਪੱਥਰ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਆਰਥਿਕ ਵਿਕਾਸ ਅਤੇ ਵਪਾਰਕ ਭਾਈਚਾਰੇ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਵੇਗਾ।

 
 

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ