Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ, 8 ਲੱਖ 78 ਹਜਾਰ ਜੁਰਮਾਨੇ : ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ

June 06, 2025 03:02 PM
SehajTimes
ਕਿਹਾ, 'ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ'
 
ਪਟਿਆਲਾ : ਪਟਿਆਲਾ ਦੇ ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਨੇ ਓਵਰ ਲੋਡਿਡ ਗੱਡੀਆਂ, ਟਰੱਕ, ਟ੍ਰੈਕਟਰ ਟਰਾਲੀਆਂ ਵੱਲੋਂ ਵਪਾਰਕ ਵਰਤੋਂ ਅਤੇ ਟੂਰਿਸਟ ਬੱਸਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖ਼ੁਦ ਤੇ ਏ.ਆਰ.ਟੀ.ਓ. ਪਰਦੀਪ ਸਿੰਘ ਤੇ ਇਨਫੋਰਸਮੈਂਟ ਸਟਾਫ ਵੱਲੋਂ ਰਾਜਪੁਰਾ-ਚੰਡੀਗੜ੍ਹ ਤੇ ਰਾਜਪੁਰਾ-ਅੰਬਾਲਾ ਰੋਡ 'ਤੇ ਗੱਡੀਆਂ ਦੀ ਬੀਤੀ ਸ਼ਾਮ ਤੇ ਦੇਰ ਰਾਤ ਕੀਤੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ ਕੀਤੇ ਗਏ ਅਤੇ 8 ਲੱਖ 78 ਹਜਾਰ ਰੁਪਏ ਜੁਰਮਾਨਾ ਕੀਤਾ ਗਿਆ, ਜਿਨ੍ਹਾਂ 'ਚ 21 ਓਵਰਲੋਡਿਡ ਟਰੱਕਾਂ ਤੇ ਕਮਰਸ਼ੀਅਲ ਵਰਤੋਂ ਵਾਲੇ ਟ੍ਰੈਕਟਰ ਟਰਾਲੀਆਂ ਦੇ 5 ਚਲਾਨ ਸਮੇਤ 3 ਵਹੀਕਲਾਂ ਵੱਲੋਂ ਨਿਰਧਾਰਤ ਨੇਮਾਂ ਤੋਂ ਵਧ ਚੌੜਾਈ ਦਾ ਸਮਾਨ ਲੱਦਣਾ ਸ਼ਾਮਲ ਹਨ।
ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਵੱਲੋਂ ਜਿੱਥੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਹੋਵੇ, ਉਥੇ ਹੀ ਸੜਕ ਸੁਰੱਖਿਆ ਵੀ ਯਕੀਨੀ ਬਣਾਉਣ ਲਈ ਆਵਾਜਾਈ ਨੇਮਾਂ ਦੀ ਪਾਲਣਾ ਕਰਵਾਉਣ ਬਾਬਤ ਚੈਕਿੰਗ ਜੋਰਾਂ 'ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਨੇਮਾਂ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਆਰ.ਟੀ.ਓ. ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਨੇਮਾਂ ਦੀ ਪਾਲਣਾਂ ਨਾ ਕਰਨ 'ਤੇ ਵੱਡੇ ਹਾਦਸੇ ਵਾਪਰਦੇ ਹਨ ਤੇ ਕਿਸੇ ਦੀ ਕੀਮਤੀ ਜਾਨ ਅਜਾਂਈ ਚਲੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਓਵਰਲੋਡ ਵਾਹਨ, ਨਿਰਧਾਰਤ ਉਚਾਈ ਤੋਂ ਉਚਾ ਮਾਲ ਭਰਨ ਵਾਲੇ, ਟ੍ਰੈਕਟਰ ਟਰਾਲੀ ਦੀ ਵਪਾਰਕ ਮੰਤਵ ਲਈ ਵਰਤੋਂ, ਟੂਰਿਸਟ ਬੱਸ ਦੇ ਪਰਮਿਟ ਦੀ ਗ਼ਲਤ ਵਰਤੋਂ ਸਮੇਤ ਬਿਨ੍ਹਾਂ ਦਸਤਾਵੇਜਾਂ ਦੇ ਪਾਏ ਜਾਣ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment