Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਪਟਿਆਲਾ 'ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦਦਹੇੜਾ ਅਹਾਤੇ ਵਿੱਚ ਮਿਨੀ ਫਾਰੈਸਟ ਸਥਾਪਿਤ ਕਰਨ ਦੀ ਸ਼ੁਰੂਆਤ

June 06, 2025 03:10 PM
SehajTimes
ਵਾਤਾਵਰਣ ਦੀ ਸੁਰੱਖਿਆ ਸਮੇਂ ਦੀ ਸਭ ਤੋਂ ਵੱਡੀ ਲੋੜ- ਵਿਯੋਮ ਭਾਰਦਵਾਜ
 
ਕਿਹਾ, ਕਿ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਮੌਸਮੀ ਤਬਦੀਲੀਆਂ ਦੇ ਕਾਰਨ ਆਉਣ ਵਾਲੇ ਸੰਕਟਾਂ ਤੋਂ ਬਚਾਅ ਲਈ ਹਰੇ-ਭਰੇ ਰੁੱਖ ਲਗਾਉਣਾ ਅਤੇ ਉਹਨਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ

ਪਟਿਆਲਾ : ਵਿਸ਼ਵ ਵਾਤਾਵਰਣ ਦਿਵਸ ਮੌਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦਦਹੇੜਾ ਵੱਲੋਂ ਵਾਤਾਵਰਣ ਸੰਰਕਸ਼ਣ ਵੱਲ ਇਕ ਨਵਾਂ ਤੇ ਨਿਵੇਕਲਾ ਉਪਰਾਲਾ ਕਰਦਿਆਂ ਸਕੂਲ ਦੇ ਅਹਾਤੇ ਵਿੱਚ ਮਿਨੀ ਫਾਰੈਸਟ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ (ਇਗਜ਼ਾਮ) ਵਿਯੋਮ ਭਾਰਦਵਾਜ ਨੇ ਰੁੱਖ ਲਗਾ ਕੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।
ਇਹ ਮਿਨੀ ਫਾਰੈਸਟ ਪ੍ਰੋਜੈਕਟ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਕੂਲ ਅਹਾਤੇ ਵਿੱਚ ਵੱਖ ਵੱਖ ਕਿਸਮ ਦੇ 200 ਪੌਦੇ ਮਗਨਰੇਗਾ ਵਰਕਰਾਂ ਦੀ ਮਦਦ ਨਾਲ ਲਗਾਏ ਗਏ। ਇਸ ਦੌਰਾਨ ਹੋਰ ਵਾਤਾਵਰਣ ਪ੍ਰੇਮੀ ਵਿਅਕਤੀਆਂ, ਸਕੂਲ ਅਧਿਆਪਕਾਂ, ਵਿਦਿਆਰਥੀਆਂ ਅਤੇ ਸਥਾਨਕ ਵਾਸੀਆਂ ਨੇ ਵੀ ਪੌਦੇ ਲਗਾ ਕੇ ਵਾਤਾਵਰਣ ਬਚਾਉਂਣ ਲਈ ਆਪਣੀ ਸਜੀਵ ਭੂਮਿਕਾ ਨਿਭਾਈ।
ਸਕੱਤਰ ਵਿਯੋਮ ਭਾਰਦਵਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਸੰਰਕਸ਼ਣ ਸਮੇ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਮੌਸਮੀ ਤਬਦੀਲੀਆਂ ਦੇ ਕਾਰਨ ਆਉਣ ਵਾਲੇ ਸੰਕਟਾਂ ਤੋਂ ਬਚਾਅ ਲਈ ਹਰੇ-ਭਰੇ ਰੁੱਖ ਲਗਾਉਣ ਅਤੇ ਉਹਨਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਪ੍ਰਕ੍ਰਿਤੀ ਨਾਲ ਸਾਂਝ ਬਣਾਈ ਰੱਖੀਏ ਤਾਂ ਭਵਿੱਖ ਦੀ ਪੀੜ੍ਹੀ ਲਈ ਇੱਕ ਸੁਹਿੰਦਾ ਤੇ ਸੁਰੱਖਿਅਤ ਵਾਤਾਵਰਣ ਛੱਡ ਸਕਦੇ ਹਾਂ।
ਸਕੂਲ ਦੀ ਪ੍ਰਿੰਸਿਪਲ ਰਾਜਵੰਤ ਸਿੰਘ ਨੇ ਕਿਹਾ ਕਿ ਧਰਤੀ ਨੂੰ ਪ੍ਰਦੂਸਣ ਮੁਕਤ ਕਰਨਾ ਅਜੋਕੇ ਸਮੇਂ ਦੀ ਅਹਿਮ ਲੋੜ ਹੈ। ਮਨੁੱਖੀ ਗ਼ਲਤੀਆਂ ਕਾਰਨ ਧਰਤੀ ਤੇ ਵਧਦਾ ਪ੍ਰਦੂਸਣ ਬੇਹੱਦ ਗੰਭੀਰ ਰੂਪ ਧਾਰਨ ਕਰ ਚੁਕਿਆ ਹੈ। ਵਾਤਾਵਰਣ ਦੀ ਅਸਥਿਰਤਾ ਚਿੰਤਾ ਦਾ ਵਿਸ਼ਾ ਹੈ। ਇਸ ਲਈ ਆਉਣ ਵਾਲੀਆਂ ਪੀੜੀਆਂ ਨੂੰ ਸਵੱਛਤਾ ਵਾਤਾਵਰਣ ਦੀ ਸੁਗਾਤ ਦੇਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਨੂੰ ਤਰਜੀਹ ਦੇਣ ਤੇ ਜੋਰ ਦਿੱਤਾ । ਉਨ੍ਹਾਂ ਦੱਸਿਆ ਕਿ ਸਕੂਲ ਅਹਾਤੇ ਵਿੱਚ ਸਥਾਪਿਤ ਕੀਤੇ ਜਾ ਰਹੇ ਮਿਨੀ ਫਾਰਸੈਂਟ ਵਿੱਚ ਕਰੀਬ 1000 ਹੋਰ ਰੱਖ ਲਗਾਏ ਜਾਣਗੇ ਅਤੇ ਸਕੂਲ ਦੀ 23 ਏਕੜ ਜਮੀਨ ਦੀ ਚਾਰਦੀਵਾਰੀ ਦੇ ਨਾਲ ਨਾਲ ਵੱਖ ਵੱਖ ਤਰ੍ਹਾਂ ਦੇ ਰੁੱਖ ਲਗਾ ਕੇ ਸਕੂਲ ਦੇ ਆਹਤੇ ਨੂੰ ਹਰਾਂ ਭਰਾ ਬਣਾਇਆ ਜਾਵੇਗਾ ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਈਆ ਜਾ ਸਕੇ
ਉਨ੍ਹਾਂ ਕਿਹਾ ਕਿ ਇਸ ਮਿਨੀ ਫਾਰੈਸਟ ਵਿੱਚ ਸਥਾਨਕ ਵਾਤਾਵਰਣ ਲਈ ਉਚਿਤ ਤਾਪਮਾਨ ਅਤੇ ਨਮੀ ਕਾਇਮ ਰੱਖਣ ਵਾਲੀਆਂ ਬੋਟਨਿਕਲ ਕਿਸਮਾਂ ਦੇ ਪੌਦੇ ਵੀ ਲਗਾਏ ਜਾਣਗੇ। ਇਹ ਉਪਰਾਲਾ ਨਾ ਸਿਰਫ ਸਕੂਲ ਦੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰੇਗਾ, ਸਗੋਂ ਉਹਨਾਂ ਨੂੰ ਹਰਿਆਲੀ ਸੰਭਾਲਣ ਦੀ ਜਿੰਮੇਵਾਰੀ ਵੀ ਸਿਖਾਏਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਨਿਰੰਤਰ ਦੇਖਭਾਲ ਕੀਤੀ ਜਾਵੇਗੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਵਾਤਾਵਰਣ ਬਚਾਅ ਲਈ ਉਤਸ਼ਾਹਿਤ ਕੀਤਾ ਜਾਵੇਗਾ
ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਪ੍ਰਤਿਨਿਧੀ ਭਰਪੂਰ ਸਿੰਘ ਨੇ ਕਿਹਾ ਕਿ ਕੁਦਰਤੀ ਮਿਨੀ ਫਾਰੈਸਟ ਇਕ ਐਸਾ ਥਾਂ ਹੁੰਦੀ ਹੈ ਜੋ ਕੁਦਰਤ ਨੂੰ ਉਸਦੀ ਮੂਲ ਅਵਸਥਾ 'ਚ ਵਾਪਸ ਲਿਆਂਦੀ ਹੈ ਅਤੇ ਵੱਖ ਵੱਖ ਜੈਵਿਕ ਪ੍ਰਜਾਤੀਆਂ ਨੂੰ ਸਥਾਨ ਮੁਹੱਈਆ ਕਰਦੀ ਹੈ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਵਿੱਚ ਵਾਤਾਵਰਣ ਸੰਰਕਸ਼ਣ ਦੇ ਪ੍ਰਤੀ ਚਾਹ ਅਤੇ ਸਮਰਪਣ ਦੀ ਭਾਵਨਾ ਪੈਦਾ ਹੋਈ ਹੋਵੇਗੀ।
 

Have something to say? Post your comment