Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

June 06, 2025 05:48 PM
SehajTimes

ਚੰਡੀਗੜ੍ਹ : ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਰਹੀ ਹੈ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.  ਹਰਚੰਦ ਸਿੰਘ ਬਰਸਟ ਨੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰਾਂ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਸਬੀਰ ਲਵਣ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਦੇ ਨਾਲ ਹੀ ਵਾਰਡ ਨੰਬਰ 61 ਤੋਂ ਅਸ਼ੋਕ ਕੁਮਾਰ ਅਤੇ ਅਸ਼ਵਨੀ ਕੁਮਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਾਇਆ ਗਿਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ। ਜਿਸ ਦੇ ਚਲਦਿਆਂ ਵੱਖ-ਵੱਖ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਲ ਹੋ ਰਹੇ ਹਨ। ਜਸਬੀਰ ਲਵਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਸਾਬਕਾ ਜਨਰਲ ਸਕੱਤਰ, ਸਾਬਕਾ ਸੰਗਠਨ ਸਕੱਤਰ ਅਤੇ ਸਾਬਕਾ ਮੈਂਬਰ ਲੇਬਰ ਵੈਲਫੇਅਰ ਬੋਰਡ ਪੰਜਾਬ ਵੀ ਰਹੀ ਚੁੱਕੇ ਹਨ। ਇਸਦੇ ਨਾਲ ਹੀ ਉਹ ਆਦਿ ਧਰਮ ਪਰੰਪਰਾ ਰਜਿ. ਦੇ ਮੁੱਖ ਸੰਚਾਲਕ ਵੀ ਹਨ।

ਸ. ਬਰਸਟ ਨੇ ਕਿਹਾ ਕਿ ਇਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੁਧਿਆਣਾ ਜਿਮਨੀ ਚੋਣ ਵਿੱਚ ਇਹਨਾਂ ਵੱਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਅਤੇ ਜਿਸ ਤਰ੍ਹਾਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਾਸਤੇ ਕਾਰਜ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ