Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੇਂਗੂ ’ਤੇ ਵਾਰ : ਸਿਹਤ ਟੀਮਾਂ ਵਲੋਂ ਨਿੱਜੀ ਹਸਪਤਾਲਾਂ 'ਚ ਚੈਕਿੰਗ

June 06, 2025 05:59 PM
SehajTimes

ਐੱਸ.ਏ.ਐੱਸ. ਨਗਰ : "ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ।
   ਡਾ. ਜੈਨ ਨੇ ਦਸਿਆ ਕਿ ਸਿਹਤ ਟੀਮਾਂ ਨੇ ਨਿੱਜੀ ਹਸਪਤਾਲਾਂ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੌਕੇ ’ਤੇ ਹਸਪਤਾਲਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ।
      ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।
        ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸਮੇਤ ਸਿਹਤ ਅਧਿਕਾਰੀ ਤੇ ਸਿਹਤ ਵਰਕਰ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ