Saturday, June 07, 2025
BREAKING NEWS
ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀIPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Chandigarh

SAS Nagar ਨੂੰ ਪੰਜਾਬ ਰਾਜ ਵਿੱਚ ACP ਪ੍ਰਾਪਤੀ ਵਿੱਚ ਪਹਿਲਾ ਸਥਾਨ ਮਿਲਿਆ : ਏ ਡੀ ਸੀ ਸੋਨਮ ਚੌਧਰੀ

June 06, 2025 06:39 PM
SehajTimes

ਐੱਸ.ਏ.ਐੱਸ. ਨਗਰ, : ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ. ਸੀ. ਸੀ.) ਦੀ ਮੀਟਿੰਗ ਅੱਜ ਪੰਜਾਬ ਨੈਸ਼ਨਲ ਬੈਂਕ, ਲੀਡ ਬੈਂਕ, ਐਸ. ਏ. ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ. ਏ. ਐਸ. ਨਗਰ ਵਿਖੇ ਕਰਵਾਈ ਗਈ ਜੋ ਮਾਰਚ 2025 ਨੂੰ ਖਤਮ ਹੋਣ ਵਾਲੀ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਵਾਸਤੇ ਸੀ। ਇਸ ਵਿੱਚ ਜ਼ਿਲ੍ਹੇ ਦੇ ਸਾਰੇ ਬੈਂਕਾਂ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੇ ਹਿੱਸਾ ਲਿਆ।

ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ. ਏ. ਐਸ. ਨਗਰ ਸ੍ਰੀਮਤੀ ਸੋਨਮ ਚੌਧਰੀ ਨੇ ਕੀਤੀ। ਉਨ੍ਹਾਂ ਨੇ ਸਭ ਤੋਂ ਪਹਿਲਾਂ ਬੈਂਕਰਾਂ ਨੂੰ ਪਹਿਲਾ ਸਥਾਨ
ਪ੍ਰਾਪਤ ਕਰਨ ਲਈ ਵਧਾਈ ਦਿੱਤੀ। 31.03.2025 ਨੂੰ ਖਤਮ ਹੋਏ ਵਿੱਤੀ ਸਾਲ ਲਈ ਆਪਣੇ ਏ ਸੀ ਪੀ ਟੀਚਿਆਂ ਦੇ 110% ਦੇ ਨਾਲ ਸ਼ਾਨਦਾਰ ਪ੍ਰਾਪਤੀ ਦੇ ਨਾਲ ਜ਼ਿਲ੍ਹਾ ਪੰਜਾਬ ਰਾਜ ਵਿੱਚ ਪਹਿਲੇ ਸਥਾਨ 'ਤੇ ਹੈ। ਉਨ੍ਹਾਂ ਬੈਂਕਾਂ ਨੂੰ ਸਲਾਹ ਦਿੱਤੀ ਕਿ ਉਹ ਆਉਣ ਵਾਲੇ ਸਾਲ ਵਿੱਚ ਵੀ ਇਸ ਪ੍ਰਗਤੀ ਨੂੰ ਜਾਰੀ ਰੱਖਣ। ਉਨ੍ਹਾਂ ਨੇ ਸਲਾਨਾ ਕ੍ਰੈਡਿਟ ਯੋਜਨਾ 2024-25 ਦੇ ਤਹਿਤ ਵਿੱਤੀ ਸਾਲ 2024-25 ਲਈ ਸਾਰੇ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਬੈਂਕਰਾਂ ਨੂੰ ਸਾਰੀਆਂ ਸਰਕਾਰੀ ਸਪਾਂਸਰਡ ਸਕੀਮਾਂ ਦੇ ਤਹਿਤ ਲੰਬਿਤ ਅਰਜ਼ੀਆਂ ਪ੍ਰਤੀ ਇੱਕ ਹਮਦਰਦੀਪੂਰਨ ਪਹੁੰਚ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਅਧੀਨ ਜ਼ਿਲ੍ਹਾ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬੈਂਕਰ ਭਾਈਚਾਰੇ ਤੋਂ ਮਿਸ਼ਨ ਮੋਡ ਪਹੁੰਚ ਦੀ ਲੋਡ਼ ਹੈ। ਉਨ੍ਹਾਂ ਸਾਰੇ ਬੈਂਕਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਸਰਕਾਰੀ ਸਪਾਂਸਰਡ ਸਕੀਮਾਂ ਤਹਿਤ ਪ੍ਰਾਪਤ ਹੋਈਆਂ ਸਾਰੀਆਂ ਅਰਜ਼ੀਆਂ ਦਾ ਪਹਿਲ ਦੇ ਅਧਾਰ 'ਤੇ ਨਿਪਟਾਰਾ ਯਕੀਨੀ ਬਣਾਉਣ।

ਸ਼੍ਰੀ ਪੰਕਜ ਆਨੰਦ ਡੀਜੀਐਮ (ਸਰਕਲ ਹੈੱਡ) ਪੰਜਾਬ ਨੈਸ਼ਨਲ ਬੈਂਕ ਨੇ ਏਡੀਸੀ (ਡੀ) ਸ਼੍ਰੀਮਤੀ ਸੋਨਮ ਚੌਧਰੀ ਅਤੇ ਆਰਬੀਆਈ ਅਤੇ ਨਾਬਾਰਡ ਦੇ ਹੋਰ ਅਧਿਕਾਰੀਆਂ ਦਾ ਸਵਾਗਤ ਕੀਤਾ। ਉਨ੍ਹਾਂ ਬੈਂਕਾਂ ਨੂੰ ਭਾਰਤ ਸਰਕਾਰ ਦੇ ਮਾਪਦੰਡਾਂ ਅਨੁਸਾਰ ਤਰਜੀਹੀ ਖੇਤਰ ਦੇ ਸਾਰੇ ਮਹੱਤਵਪੂਰਨ ਖੇਤਰਾਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਲਈ ਕਿਹਾ। ਉਨ੍ਹਾਂ ਨੇ ਸਾਰੇ ਬੈਂਕਾਂ ਦੁਆਰਾ ਸੀ ਡੀ ਅਨੁਪਾਤ ਦੇ ਘੱਟੋ-ਘੱਟ ਪੱਧਰ ਨੂੰ ਕਾਇਮ ਰੱਖਣ 'ਤੇ ਵੀ ਜ਼ੋਰ ਦਿੱਤਾ।

ਭਾਰਤੀ ਰਿਜ਼ਰਵ ਬੈਂਕ ਦੇ ਸ਼੍ਰੀ ਦੀਪਕ ਸਿੰਗਲਾ ਨੇ ਬੈਂਕਾਂ ਨੂੰ ਸਲਾਹ ਦਿੱਤੀ ਕਿ ਉਹ ਬੱਚਤ ਅਤੇ ਚਾਲੂ ਖਾਤੇ ਦੇ ਹਿੱਸੇ ਵਿੱਚ 100% ਡਿਜੀਟਲਾਈਜੇਸ਼ਨ 'ਤੇ ਵਧੇਰੇ ਧਿਆਨ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਬੈਂਕ ਸ਼ਾਖਾਵਾਂ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਗ੍ਰਾਮੀਣ ਲੋਕਾਂ ਵਿੱਚ ਵਿੱਤੀ ਸਾਖਰਤਾ ਅਤੇ ਡਿਜੀਟਲ ਜਾਗਰੂਕਤਾ ਵਧਾਉਣ 'ਤੇ ਵੀ ਧਿਆਨ ਕੇਂਦ੍ਰਿਤ ਕੀਤਾ।

ਸ਼੍ਰੀਮਤੀ ਆਂਚਲ ਸ਼ਰਮਾ ਡੀ. ਡੀ. ਐੱਮ. ਨਾਬਾਰਡ ਨੇ ਖੇਤੀਬਾਡ਼ੀ ਖੇਤਰ ਵਿੱਚ ਕੁਝ ਬੈਂਕਾਂ ਦੀ ਘੱਟ ਪ੍ਰਾਪਤੀ 'ਤੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ।
ਸਟੇਟ ਡਾਇਰੈਕਟਰ ਆਰ. ਐਸ. ਈ. ਟੀ. ਆਈ. ਐੱਸ. ਉਪਕਾਰ ਸਿੰਘ, ਡਾਇਰੈਕਟਰ ਆਰ. ਐਸ. ਈ. ਟੀ. ਆਈ. ਅਮਨਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ, ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਐੱਮ. ਕੇ. ਭਾਰਦਵਾਜ ਮੁੱਖ ਐੱਲ. ਡੀ. ਐੱਮ. ਨੇ ਦੱਸਿਆ ਕਿ ਜ਼ਿਲ੍ਹੇ ਨੇ 110% ਪ੍ਰਾਪਤੀ ਦੇ ਨਾਲ ਸਲਾਨਾ ਕ੍ਰੈਡਿਟ ਪਲਾਨ (ਏ. ਸੀ. ਪੀ.) ਦੇ ਟੀਚੇ ਪ੍ਰਾਪਤ ਕੀਤੇ ਹਨ ਅਤੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਸਾਰੇ ਬੈਂਕਾਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕ੍ਰੈਡਿਟ ਡਿਪਾਜ਼ਿਟ (ਸੀਡੀ) ਅਨੁਪਾਤ 60% ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 104% ਹੈ। ਸਾਰੇ ਬੈਂਕਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਭਾਰਤ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਰਜਿਸਟਰ ਕਰਨ। ਸ਼੍ਰੀ ਐੱਮ. ਕੇ. ਭਾਰਦਵਾਜ ਨੇ ਪ੍ਰਾਈਵੇਟ ਸੈਕਟਰ ਦੇ ਬੈਂਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਮਾਜਿਕ ਸੁਰੱਖਿਆ ਯੋਜਨਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਸ਼ਾਮਿਲ ਹਨ। ਸ਼੍ਰੀ ਭਾਰਦਵਾਜ ਨੇ ਸਾਰੇ ਸਪਾਂਸਰਡ ਕੇਸਾਂ ਦੀ ਲੰਬਿਤਤਾ ਬਾਰੇ ਚਰਚਾ ਕੀਤੀ। ਬੈਂਕਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਏ. ਆਈ. ਐੱਫ. ਸਕੀਮ ਦੀਆਂ ਸਾਰੀਆਂ ਅਰਜ਼ੀਆਂ ਨੂੰ ਨਿਯਮਤ ਅਧਾਰ 'ਤੇ ਪਾਸ ਕਰਨ।
ਐੱਲ. ਡੀ. ਐੱਮ. ਨੇ ਏ. ਡੀ. ਸੀ. (ਡੀ) ਦਾ ਉਨ੍ਹਾਂ ਦੇ ਵਡਮੁੱਲੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਬੈਂਕ ਸਾਰੇ ਸਰਕਾਰੀ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ ਅਤੇ ਆਉਣ ਵਾਲੇ ਵਿੱਤੀ ਸਾਲ ਵਿੱਚ ਵੀ ਜ਼ਿਲ੍ਹੇ ਦੇ ਸਾਰੇ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪ੍ਰਾਪਤ ਕਰਨਗੇ।

Have something to say? Post your comment

 

More in Chandigarh

ਹਰਭਜਨ ਸਿੰਘ ETO ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ, ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਡੇਂਗੂ ’ਤੇ ਵਾਰ : ਸਿਹਤ ਟੀਮਾਂ ਵਲੋਂ ਨਿੱਜੀ ਹਸਪਤਾਲਾਂ 'ਚ ਚੈਕਿੰਗ

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤਜਾਗਰੂਕਤਾ ਕੈਂਪ

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਾਨ ਸਰਕਾਰ ਵੱਲੋਂ SC ਭਾਈਚਾਰੇ ਨਾਲ ਵੱਡਾ ਧੋਖਾ -68 ਕਰੋੜ ਕਹਿ ਕੇ ਮੁਆਫ਼ ਕੀਤਾ ਬਸ 30 ਕਰੋੜ ਦਾ ਕਰਜ਼ਾ: ਬਲਬੀਰ ਸਿੰਘ ਸਿੱਧੂ

ਏਮਜ਼ ਮੋਹਾਲੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਛੇਵੀਂ ਜਮਾਤ ਸਾਲ 2026-2027 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ