Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਨੇ ਫੁਗਲਾਣਾ ਵਿੱਚ ਨਵੇਂ ਓਟ ਕਲੀਨਿਕ ਦਾ ਕੀਤਾ ਉਦਘਾਟਨ

June 06, 2025 06:55 PM
SehajTimes
ਹੁਸ਼ਿਆਰਪੁਰ : ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਫੁਗਲਾਣਾ ਪਿੰਡ ਵਿਖੇ ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਨਵੇਂ 'ਓਟ' (OOAT) ਕਲੀਨਿਕ ਦਾ ਉਦਘਾਟਨ ਕੀਤਾ। ਉਹਨਾਂ ਨੇ ਕਿਹਾ ਕਿ ਇਹ ਕਲੀਨਿਕ ਆਲੇ-ਦੁਆਲੇ ਦੇ ਪਿੰਡਾਂ ਲਈ ਇਕ ਮਹੱਤਵਪੂਰਨ ਚਿਕਿਤਸਾ ਸਹੂਲਤ ਹੋਵੇਗੀ ਜਿਸ ਦਾ ਮੁੱਖ ਉਦੇਸ਼ ਨਸ਼ੇ ਦੀ ਲਤ ਵਿਚ ਫਸੇ ਹੋਏ ਲੋਕਾਂ ਨੂੰ ਇਲਾਜ ਅਤੇ ਪਰਾਮਰਸ਼ ਸਹੂਲਤਾਂ ਮੁਹੱਈਆ ਕਰਵਾ ਕੇ ਉਹਨਾਂ ਨੂੰ ਮੁੜ ਸਮਾਜ ਦੀ ਮੁੱਖਧਾਰਾ ਨਾਲ ਜੋੜਣਾ ਹੈ।
 
ਡਾ. ਇਸ਼ਾਂਕ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਅਸੀਂ ਸਿਰਫ ਜਾਗਰੂਕਤਾ ਤੱਕ ਹੀ ਸੀਮਤ ਨਹੀਂ ਹਾਂ ਸਗੋਂ ਜੋ ਲੋਕ ਨਸ਼ੇ ਦੀ ਗਿਰਫ਼ਤ ਵਿਚ ਹਨ ਉਹਨਾਂ ਨੂੰ ਬਚਾਉਣ ਲਈ ਠੋਸ ਕਦਮ ਚੁੱਕ ਰਹੇ ਹਾਂ। ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਸਹਾਇਕ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਤੇ ਤੇਜ਼ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਣ ਲਈ ਵਚਨਬੱਧ ਹੈ ਅਤੇ ਅਜਿਹੇ ਕਲੀਨਿਕਾਂ ਦੀ ਗਿਣਤੀ ਵਧਾ ਕੇ ਹਰ ਲੋੜਵੰਦ ਤੱਕ ਮਦਦ ਪਹੁੰਚਾਈ ਜਾਵੇਗੀ। ਡਾ. ਇਸ਼ਾਂਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ, ਪਿੰਡ ਤੇ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਸਰਗਰਮ ਭੂਮਿਕਾ ਨਿਭਾਓਣ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਨੋਡਲ ਅਧਿਕਾਰੀ ਨੇ ਕਿਹਾ ਕਿ ਓਟ ਕਲੀਨਿਕਾਂ ਦਾ ਮਕਸਦ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਦਵਾਈ ਅਤੇ ਕੌਂਸਲਿੰਗ ਸਹੂਲਤਾਂ ਦੇਣਾ ਹੈ, ਤਾਂ ਜੋ ਉਹ ਮੁੜ ਨਾਰਮਲ ਜੀਵਨ ਵੱਲ ਵਾਪਸ ਆ ਸਕਣ। ਕਾਰਜਕ੍ਰਮ(ਸਮਾਰੋਹ) ਵਿੱਚ ਡਾ. ਮਹਿਮਾ ਮਨਹਾਸ (ਮੈਡੀਕਲ ਅਫ਼ਸਰ), ਨਿਸ਼ਾ ਰਾਣੀ (ਪ੍ਰਬੰਧਕ), ਰਜਵਿੰਦਰ ਕੌਰ (ਕਾਊਂਸਲਰ), ਪਰਮਿੰਦਰ ਕੌਰ, ਪ੍ਰਸ਼ਾਂਤ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਅਧਿਕਾਰੀਆਂ ਨੇ ਸਾਂਝਾ ਰੂਪ ਵਿੱਚ ਕਿਹਾ ਕਿ ਨਸ਼ਾ ਮੁਕਤੀ ਸਿਰਫ ਸਰਕਾਰ ਦੀ ਜਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਨੂੰ ਇਸ ਜੰਗ ਵਿੱਚ ਆਪਣਾ ਯੋਗਦਾਨ ਪਾਉਣਾ ਹੋਵੇਗਾ।
 
ਓਟ ਕਲੀਨਿਕ ਵਿੱਚ ਮਰੀਜ਼ਾਂ ਨੂੰ ਡਾਕਟਰਾਂ ਦੀ ਦੇਖ-ਰੇਖ ਹੇਠ ਢੁੱਕਵੀਆਂ ਦਵਾਈਆਂ ਅਤੇ ਤਜਰਬੇਕਾਰ ਕੌਂਸਲਰਾਂ ਵੱਲੋਂ ਮਾਨਸਿਕ ਮਦਦ ਮਿਲੇਗੀ, ਜਿਸ ਰਾਹੀਂ ਉਹਨਾਂ ਦੀ ਨਸ਼ੇ ਉੱਤੇ ਨਿਰਭਰਤਾ ਹੌਲੀ-ਹੌਲੀ ਘੱਟ ਹੋਵੇਗੀ। ਫੁਗਲਾਣਾ ਵਿੱਚ ਬਣਾਇਆ ਗਿਆ ਇਹ ਨਵਾਂ ਕਲੀਨਿਕ ਆਲੇ-ਦੁਆਲੇ ਦੇ ਸੈਂਕੜਿਆਂ ਪਰਿਵਾਰਾਂ ਲਈ ਉਮੀਦ ਦੀ ਕਿਰਣ ਸਾਬਤ ਹੋਵੇਗਾ ਅਤੇ ਰਾਜ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ਨੂੰ ਹੋਰ ਮਜ਼ਬੂਤੀ ਦੇਵੇਗਾ। ਇਸ ਮੌਕੇ ਡਾ. ਅਨਿਲ ਕੁਮਾਰ, ਡਾ. ਕ੍ਰਿਸ਼ਨ ਗੋਪਾਲ, ਸਰਪੰਚ ਵਿਪਨ ਠਾਕੁਰ (ਫੁਗਲਾਣਾ), ਗੁਰਮੀਤ ਸਿੰਘ (ਪੰਚ), ਸਨਾਵਰ ਸਿੰਘ (ਪੰਚ), ਪ੍ਰੇਮ ਬਾਂਗੜ, ਡਾ. ਬਾਰਟੂ, ਅਵਤਾਰ ਸਿੰਘ ਧਾਮੀ, ਸਰਪੰਚ ਪਰਮਜੀਤ ਸਿੰਘ (ਖਨੌੜਾ), ਸਰਪੰਚ ਅੰਮ੍ਰਿਤ (ਪੰਡੋਰੀ ਕਦ) ਸਮੇਤ ਕਈ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ