Sunday, November 02, 2025

Doaba

ਹਲਕੇ ਚੱਬੇਵਾਲ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਤ-ਮਹਾਂਪੁਰਸ਼ਾਂ ਦੀ ਹਾਜ਼ਰੀ ‘ਚ ਕਰਵਾਈ ਅਰਦਾਸ

June 07, 2025 11:52 AM
SehajTimes

ਕਿਹਾ ਸੰਤਾਂ-ਮਹਾਂਪੁਰਸ਼ਾਂ ਦੇ ਸਹਿਯੋਗ ਲਈ ਦਿਲੋਂ ਰਿਣੀ

ਹੁਸ਼ਿਆਰਪੁਰ  ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਲਈ ਸੰਤ-ਸਮਾਜ ਦਾ ਆਸ਼ੀਰਵਾਦ ਲੈਣ ਲਈ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਪੈਂਦੇ ਪਿੰਡ ਬਾਹੋਵਾਲ ਦੇ ਗੁਰਦੁਆਰਾ ਬਣ੍ਹਾ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ।

ਸਮਾਗਮ ਦੌਰਾਨ ਜਿੱਥੇ ਹਲਕਾ ਚੱਬੇਵਾਲ ਸਮੇਤ ਜਿਲ੍ਹੇ ਦੇ ਦੂਜੇ ਹਿੱਸਿਆਂ ਤੋਂ ਸੰਤ ਮਹਾਂਪੁਰਸ਼ ਪੁੱਜੇ ਉੱਥੇ ਹੀ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆ ਸੰਤ-ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਸਮੇਂ ਸੰਬੋਧਨ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਮਾਜ ਵਿੱਚ ਫੈਲੇ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਉੱਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।  ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਮਾਜ ਦੀ ਬੇਹਤਰੀ ਵਿੱਚ ਹਮੇਸ਼ਾ ਹੀ ਧਰਮ ਨੇ ਸਕਾਰਾਤਮਕ ਰੋਲ ਨਿਭਾਇਆ ਹੈ ਅਤੇ ਧਰਮ ਹੀ ਸਮਾਜ ਦੀਆਂ ਬੁਰਾਈਆਂ ਦੀ ਜੜ੍ਹ ਹਮੇਸ਼ਾ ਵੱਢਦਾ ਆਇਆ ਹੈ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਵੱਲੋਂ ਜਿੱਥੇ ਲੋਕਾਂ ਨੂੰ ਗੁਰੂ ਦੇ ਲੜ ਲਗਾਇਆ ਜਾ ਰਿਹਾ ਹੈ ਉੱਥੇ ਹੀ ਨਸ਼ੇ ਵਰਗੀਆਂ ਅਲਾਮਤਾਂ ਤੋਂ ਲੋਕਾਂ ਨੂੰ ਬਚਾਉਣ ਵਿੱਚ ਵੀ ਸੰਤ-ਮਹਾਂਪੁਰਸ਼ਾਂ ਦਾ ਵੱਡਾ ਯੋਗਦਾਨ ਰਿਹਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ। ਉਨ੍ਹਾਂ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਰਾਜ ਭਰ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਚੱਬੇਵਾਲ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਦਾ ਸਾਡਾ ਸੁਪਨਾ ਜਲਦੀ ਹੀ ਪੂਰਾ ਹੋਵੇਗਾ।

ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੇ ਨਾਲ-ਨਾਲ ਚੱਬੇਵਾਲ ਵਿੱਚੋ ਨਸ਼ਾ ਖਤਮ ਕਰਨਾ ਸਾਡਾ ਮੁੱਖ ਟੀਚਾ ਹੈ, ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਨਸ਼ੇ ਦਾ ਤਸਕਰਾਂ ਨਾਲ ਸਖਤੀ ਜਾਰੀ ਰਹੇਗੀ ਉੱਥੇ ਹੀ ਇਸ ਨਸ਼ੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਇਲਾਜ ਵਿੱਚ ਵੀ ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਹਲਕੇ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਸੱਜਣ-ਮਿੱਤਰ ਨਸ਼ੇ ਦੀ ਇਸ ਦਲਦਲ ਵਿੱਚ ਫਸਿਆ ਹੈ ਤਾਂ ਉਸ ਨੂੰ ਇਸ ਵਿੱਚੋ ਬਾਹਰ ਕੱਢਣ ਲਈ ਮਦਦ ਕਰੋ ਅਤੇ ਜਿੱਥੇ ਸਾਡੀ ਲੋੜ ਹੈ ਉੱਥੇ ਸਾਨੂੰ ਦੱਸਿਆ ਜਾਵੇ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪਰਿਵਾਰ ਦਾ ਇੱਕ ਵੀ ਜੀਅ ਜਦੋਂ ਨਸ਼ੇ ਦੀ ਦਲਦਲ ਵਿੱਚ ਫੱਸਦਾ ਹੈ ਤਦ ਉਹ ਆਪਣੇ ਪੂਰੇ ਪਰਿਵਾਰ ਨੂੰ ਬਰਬਾਦੀ ਵੱਲ ਲੈ ਜਾਂਦਾ ਹੈ ਇਸ ਲਈ ਹਰ ਪਰਿਵਾਰ ਦੇ ਹਰ ਇੱਕ ਮੈਂਬਰ ਨੂੰ ਦੂਜਿਆਂ ਦਾ ਖਿਆਲ ਰੱਖਣ ਦੀ ਜਰੂਰਤ ਹੈ।
ਉਨ੍ਹਾਂ ਕਿਹਾ ਕਿ ਉਹ ਸਮੂਹ ਸੰਤਾਂ-ਮਹਾਂਪੁਰਸ਼ਾਂ ਦੇ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਨਸ਼ੇ ਖਿਲਾਫ ਛੇੜੀ ਇਸ ਮੁਹਿੰਮ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ ਹੈ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ