Monday, September 15, 2025

Malwa

ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਸਰਕਾਰ ਦੀ ਪਹਿਲ : ਵਧੀਕ ਡਿਪਟੀ ਕਮਿਸ਼ਨਰ

June 07, 2025 12:52 PM
SehajTimes

ਪੈਂਡਿੰਗ ਕੇਸਾਂ ਦੀ ਕੀਤੀ ਗੰਭੀਰ ਸਮੀਖਿਆ

ਪਟਿਆਲਾ : ਜ਼ਿਲ੍ਹਾ ਪੱਧਰ ‘ਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਤੇ ਅੱਤਿਆਚਾਰ ਨਿਵਾਰਣ ਐਕਟ 1989 ਤਹਿਤ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਆਯੋਜਿਤ ਕੀਤੀ ਗਈ, ਜਿਸ ਵਿੱਚ ਉਪ ਜ਼ਿਲ੍ਹਾ ਅਟਾਰਨੀ ਵਿਕਾਸ ਗਰਗ ,ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ  ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਪਟਿਆਲਾ ਸ੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਲੱਗਭੱਗ 07 ਕੇਸਾਂ ਵਿੰਚ ਪੀੜ੍ਹਤਾਂ ਨੂੰ ਐਕਟ ਦੇ ਨਿਯਮਾਂ ਅਨੁਸਾਰ 5 ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਕੁੱਲ 44 ਕੇਸਾਂ ਨੂੰ ਵਿਚਾਰਅਧੀਨ ਲਿਆਂਦਾ ਗਿਆ ਜਿਨ੍ਹਾਂ ਵਿਚੋਂ 19 ਕੇਸਾਂ ਵਿੱਚ ਪੀੜ੍ਹਤਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿ ਗਏ ਕੇਸਾਂ ਵਿੱਚ ਕਾਨੂੰਨੀ ਕਾਰਵਾਈ ਜਾਰੀ ਹੈ ।

                       ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ ਨਾਲ ਸਬੰਧਤ ਪੈਂਡਿੰਗ ਪਏ ਕੇਸਾਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ । ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਪੈਂਡਿੰਗ ਕੇਸਾਂ ਦੀ ਰਿਪੋਰਟ 7 ਦਿਨਾਂ ਦੇ ਅੰਦਰ ਡਿਪਟੀ ਕਮਿਸ਼ਨਰ ਦੇ ਦਫਤਰ ਵਿੱਚ ਪੇਸ਼ ਕੀਤੀ ਜਾਵੇ, ਤਾਂ ਜੋ ਨਿਆਂ ਦੀ ਪ੍ਰਕ੍ਰਿਆ ਨੂੰ ਤੇਜੀ ਨਾਲ ਅੱਗੇ ਵਧਾਇਆ ਜਾ ਸਕੇ ।                   

                       ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹਨਾਂ ਬਾਕੀ ਕੇਸਾਂ ਵਿੱਚ ਜਲਦ ਤੋਂ ਜਲਦ ਕਾਰਵਾਈ ਨੂੰ ਪੂਰਾ ਕਰਕੇ ਪੀੜ੍ਹਤਾਂ ਨੂੰ ਇਨਸਾਫ ਦਿਵਾਇਆ ਜਾਵੇ । ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਐਕਟ ਦੇ ਨਿਯਮਾਂ ਅਨੁਸਾਰ ਪੀੜਤਾਂ ਨੂੰ ਨਿਆਂ ਅਤੇ ਮਦਦ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਮੀਟਿੰਗ ਵਿੱਚ ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਪੱਛੜੇ ਅਤੇ ਦਬੇ-ਕੁਚਲੇ ਵਰਗਾਂ ਦੀ ਸਹਾਇਤਾ ਕਰਨਾਂ ਅਤੇ ਉਹਨਾਂ ਨੂੰ ਇਨਸਾਫ ਦਿਵਾਉਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ । ਉਹਨਾਂ ਇਹ ਵੀ ਆਦੇਸ਼ ਦਿੱਤੇ ਕਿ ਅਗਲੀ ਮੀਟਿੰਗ ਤੋਂ ਪਹਿਲਾਂ ਸਾਰੇ ਬਾਕੀ ਰਹਿ ਗਏ ਕੇਸਾਂ ਦੀ ਤਾਜਾ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇ ।

                        ਮੀਟਿੰਗ ਵਿੱਚ ਉਪ ਜ਼ਿਲ੍ਹਾ ਅਟਾਰਨੀ ਵਿਕਾਸ ਗਰਗ, ਕਰਮ ਸਿੰਘ ਮੈਂਬਰ, ਸੀਨੀਅਰ ਲੈਕਚਰਾਰ ਮੁਨੀਸ਼ ਕੁਮਾਰ , ਪੀ.ਏ.ਟੂ ਐਮ.ਐਲ.ਏ.ਨਾਭਾ, ਤੇਜਿੰਦਰ ਸਿੰਘ ਰਾਣਾ ਮੈਂਬਰ, ਸਰਕਾਰੀ ਮੈਡੀਕਲ ਕਾਲਜ ਡਾ ਕੁਲਦੀਪ ਸਿੰਘ , ਏ.ਐਸ.ਆਈ. ਬਲਵਿੰਦਰ ਸਿੰਘ , ਬਲਾਕ ਪ੍ਰਧਾਨ ਮੇਜਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

Have something to say? Post your comment