Sunday, November 02, 2025

Malwa

ਜੂਨ 1984 ਦਾ ਤੀਸਰਾ ਵੱਡਾ ਘੱਲੂਘਾਰਾ ਕਾਂਗਰਸ ਸਰਕਾਰ ਦੇ ਮੱਥੇ ਤੋਂ ਕਦੇ ਨਾ ਮਿਟਣ ਵਾਲਾ ਕਲੰਕ : ਪ੍ਰੋ. ਬਡੂੰਗਰ 

June 07, 2025 12:54 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਸਰਬ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕਾਂ ਤੋਪਾਂ ਨਾਲ ਹਮਲੇ ਕਰਵਾ ਕੇ ਢਹਿ ਢੇਰੀ ਕੀਤੇ ਜਾਣ ਤੇ ਵਾਪਰੇ ਘੱਲੂਘਾਰੇ ਨਾਲ ਅੱਜ 41 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਿੱਖ ਕੌਮ ਦੇ ਹਿਰਦਿਆਂ ਵਿੱਚ ਦਰਦ ਦੀਆਂ ਲਾਟਾਂ ਪਣਪ ਰਹੀਆਂ ਹਨ, ਜੋ ਕਦੀ ਵੀ ਸ਼ਾਂਤ ਨਹੀਂ ਹੋ ਸਕਣਗੀਆਂ। 
ਉਹਨਾਂ ਕਿਹਾ ਕਿ ਸਮੇਂ ਦੀ ਕੇਂਦਰ ਸਰਕਾਰ ਦੇ ਸਰਕਾਰੀ ਤੰਤਰ ਵੱਲੋਂ ਪਹੁੰਚਾਏ ਗਏ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਅਤੇ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਨਾਲ, ਜੂਨ ਮਹੀਨੇ ਵਿੱਚ ਸਿੱਖਾਂ ਦੇ ਅੱਲ੍ਹੇ ਜਖਮ ਹਰੇ ਹੋ ਜਾਂਦੇ ਹਨ । 
ਉਨ੍ਹਾਂ ਕਿਹਾ ਕਿ ਕਿਹਾ ਕਿ ਇੱਕ ਤੋਂ ਛੇ ਜੂਨ 1984 ਦਾ ਤੀਸਰਾ ਵੱਡਾ ਘੱਲੂਘਾਰਾ ਕਾਂਗਰਸ ਸਰਕਾਰ ਦੇ ਮੱਥੇ ਉੱਤੇ ਨਾ ਮਿਟਣ ਵਾਲਾ ਕਲੰਕ ਹੈ ਜਿਸ ਦਿਨ ਪਵਿੱਤਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਢੇਰੀ ਕਰ ਦਿੱਤਾ ਗਿਆ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੀਨੇ ਉੱਤੇ ਗੋਲੀਆਂ ਮਾਰੀਆਂ ਗਈਆਂ ਅਤੇ ਇਸ ਘੱਲੂ ਘਰ ਦੌਰਾਨ 5 ਹਜਾਰ ਸਿੰਘ ਸਿੰਘਣੀਆਂ ਅਤੇ ਭੁਚੰਗੀਆਂ ਅਤੇ ਸਿੱਖ ਸ਼ਰਧਾਲੂਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਇਹ ਅਤੀ ਦੁਖਦਾਈ ਗੱਲ ਹੈ ਕਿ 41 ਸਾਲ ਬੀਤ ਗਏ ਹਨ ਤੇ ਕੇਂਦਰ ਵਿੱਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਆਉਂਦੀਆਂ ਰਹੀਆਂ, ਪਰੰਤੂ ਕਿਸੇ ਵੀ ਸਰਕਾਰ ਨੇ ਹੁਣ ਤੱਕ ਨਾ ਹੀ ਗੁਰੂ ਸਾਹਿਬ ਜੀ ਜਾਂ ਸਿੱਖ ਕੌਮ ਤੋਂ ਮਾਫੀ ਨਹੀਂ ਮੰਗੀ, ਇਥੋਂ ਤੱਕ ਤੇ ਅਫਸੋਸ ਵੀ ਪ੍ਰਗਟ ਨਹੀਂ ਕੀਤਾ ਗਿਆ। ਪ੍ਰੋ. ਬਡੁੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤੇ ਵਾਪਰੇ ਦੁਖਾਂਤ ਤੇ ਘੱਲੂਘਾਰੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪਰਸਤੀ ਹੇਠ ਸਿੱਖ ਕੌਮ ਵੱਲੋਂ ਸਾਂਝੇ ਤੌਰ ਤੇ ਮਨਾਈ ਜਾਂਦੀ ਸ਼ਹੀਦੀ ਵਰੇਗੰਡ ਮੌਕੇ ਸਮੁੱਚੀਆਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਫੈਡਰੇਸ਼ਨਾ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਮੂਲੀਅਤ ਕਰਕੇ ਸ਼ਰਧਾ, ਸ਼ਾਂਤੀ ਤੇ ਮਰਿਆਦਾ ਪੂਰਵਕ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ ।  
ਉਹਨਾਂ ਕਿਹਾ ਕਿ ਸਮੂਹ ਪੰਥ ਦਰਦੀ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਘੱਲੂਘਾਰੇ ਵਿੱਚ ਸ਼ਹੀਦ ਹੋਏ ਸਮੁੱਚੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਸਤਿਕਾਰ ਭੇਂਟ ਕੀਤਾ ਜਾਵੇ ਅਤੇ ਉਹਨਾਂ ਦੀ ਯਾਦ ਨੂੰ ਹਮੇਸ਼ਾ ਆਪਣੇ ਮਨਾਂ ਵਿੱਚ ਤਾਜ਼ਾ ਰੱਖੀਏ।
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ