Friday, August 01, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

June 07, 2025 12:58 PM
SehajTimes

ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐਸ.ਏ.ਐਸ.ਨਗਰ ਦੇ 200, ਸੰਗਰੂਰ ਦੇ 288, ਮਾਲੇਰਕੋਟਲਾ ਦੇ 16 ਅਤੇ ਜਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

ਆਂਗਨਵਾੜੀ ਸੇਵਾਵਾਂ ਨੂੰ ਮਾਨ ਸਰਕਾਰ ਵੱਲੋਂ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

'ਯੁੱਧ ਨਸ਼ਿਆਂ ਵਿਰੁੱਧ' ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ 'ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਲਾਮਿਸਾਲ ਟ੍ਰੈਕਟਰ ਮਾਰਚ ਨਾਲ ਕੰਧ ਉਤੇ ਲਿਖਿਆ ਪੜ੍ਹ ਕੇ ਸਰਕਾਰ ਲੈਂਡ ਪੂਲਿੰਗ ਪਾਲਿਸੀ ਰੱਦ ਕਰੇ : ਬਲਬੀਰ ਸਿੱਧੂ

ਸਾਵਿਤਰੀ ਟਾਵਰਜ਼ ਦੇ ਵਸਨੀਕ ਜੋਖਮ ਭਰੇ ਅਤੇ ਡਰ ਨਾਲ ਭਰੇ ਜੀਵਨ ਜਿਉਣ ਨੂੰ ਮਜ਼ਬੂਰ 

ਆਕਸੀਜਨ ਸਪਲਾਈ 'ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ