Tuesday, December 16, 2025

Malwa

ਡਿਪਟੀ ਕਮਿਸ਼ਨਰ ਵੱਲੋਂ ਸਮਾਣਾ ਸੜਕ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ‘ਤੇ ਮਾਪਿਆਂ ਨੇ ਤਸੱਲੀ ਪ੍ਰਗਟਾਈ

June 07, 2025 01:03 PM
SehajTimes

ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਸੇਫ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਕੇ ਅਜਿਹੇ ਹਾਦਸੇ ਰੋਕਣ ਲਈ ਸਖ਼ਤ ਕਦਮ ਚੁੱਕੇ- ਡਾ . ਪ੍ਰੀਤੀ ਯਾਦਵ

ਸਮਾਣਾ : ਸਮਾਣਾ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ।
ਮੀਟਿੰਗ ਬਾਅਦ ਬੱਚੀ ਕ੍ਰਿਸ਼ਨਾ ਬਾਂਸਲ ਦੇ ਦਾਦਾ ਸੁਭਾਸ਼ ਬਾਂਸਲ ਅਤੇ ਬੱਚੀ ਅਰਾਧਿਆ ਲੂੰਬਾ ਦੇ ਚਾਚਾ ਸੰਦੀਪ ਲੂੰਬਾ ਨੇ ਡਿਪਟੀ ਕਮਿਸ਼ਨਰ ਵੱਲੋਂ ਕਰੀਬ ਚਾਰ ਘੰਟੇ ਉਨ੍ਹਾਂ ਨਾਲ ਕੀਤੀ ਮੀਟਿੰਗ ਤੋਂ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਸਾਰੇ ਪੀੜਤ ਮਾਪਿਆਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਨੂੰ ਜਾਂਦੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਅਜਿਹੇ ਪ੍ਰਬੰਧ ਪੁਖ਼ਤਾ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਦੇ ਬੱਚਿਆਂ ਵਰਗੀ ਅਣਹੋਣੀ ਕਿਸੇ ਹੋਰ ਨਾਲ ਨਾ ਵਾਪਰੇ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਪੂਰੀ ਗੱਲ ਗੰਭੀਰਤਾ ਨਾਲ ਸੁਣੀ ਅਤੇ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਸੇਫ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਕੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਸੇਫ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਕੇ ਅਜਿਹੇ ਹਾਦਸੇ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ।

Have something to say? Post your comment