Wednesday, September 17, 2025

Malwa

"ਆਪ" ਸਰਕਾਰ ਜਮਹੂਰੀਅਤ ਦਾ ਕਰ ਰਹੀ ਹੈ ਕਤਲ : ਤੋਲਾਵਾਲ 

June 09, 2025 12:03 PM
SehajTimes
 
ਸੁਨਾਮ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਹੱਕ ਮੰਗਦੇ ਲੋਕਾਂ ਨੂੰ ਧਰਨੇ ਦੇਣ ਤੋਂ ਸਰਕਾਰੀ ਜ਼ਬਰ ਨਾਲ ਰੋਕਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਜਦਕਿ ਲੋਕਤੰਤਰੀ ਰਾਜ ਪ੍ਰਬੰਧ ਅੰਦਰ ਜਮਹੂਰੀ ਢੰਗ ਨਾਲ ਸੰਘਰਸ਼ ਕਰਨ ਦਾ ਅਧਿਕਾਰ ਹੈ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡ ਮੈਦੇਵਾਸ ਵਿਖੇ ਨਵੀਂ ਪਿੰਡ ਇਕਾਈ ਦਾ ਗਠਨ ਕਰਨ ਲਈ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਅਤੇ ਹੋਰਨਾਂ ਜਮਹੂਰੀ ਜਥੇਬੰਦੀਆਂ ਨੂੰ ਸਰਕਾਰੀ ਜ਼ਬਰ ਨਾਲ ਧਰਨੇ ਦੇਣ ਤੋਂ ਰੋਕ ਰਹੀ ਹੈ ਜਦਕਿ ਪਿਛਲੇ ਸਮਿਆਂ ਦੌਰਾਨ ਭਗਵੰਤ ਮਾਨ ਖੁਦ ਲੋਕਾਂ ਦੇ ਧਰਨਿਆਂ ਵਿੱਚ ਜਾਕੇ ਸਰਕਾਰਾਂ ਨੂੰ ਭੰਡਦਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਸਮਾਂ ਆਉਣ ਤੇ ਇਸਦਾ ਜਵਾਬ ਜ਼ਰੂਰ ਦੇਵੇਗੀ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ ਬਲਾਕ ਸੈਕਟਰੀ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਪ੍ਰੈਸ ਸਕੱਤਰ ਅਤੇ ਜੀਤ ਸਿੰਘ ਗੰਢੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦਾ ਪ੍ਰਧਾਨ ਬੱਲਮ ਸਿੰਘ, ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ, ਮੀਤ ਪ੍ਰਧਾਨ ਜੋਰਾ ਸਿੰਘ, ਖਜਾਨਚੀ ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਸੰਗਠਨ ਸਕੱਤਰ ਬਲਦੇਵ ਸਿੰਘ, ਪ੍ਰਚਾਰ ਸਕੱਤਰ ਪੋਹਲਜੀਤ ਸਿੰਘ, ਸਲਾਹਕਾਰ ਕਰਨੈਲ ਸਿੰਘ ,ਜਨਰਲ ਸਕੱਤਰ ਹਰਦੇਵ ਸਿੰਘ ਨੂੰ ਬਣਾਇਆ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ