Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰਪ੍ਰੀਤ ਸਿੰਘ ਗੋਪੀ ਬਾਬਾ ਸਣੇ ਹੋਰਨਾਂ ਨੇ ਢੀਂਡਸਾ ਦੀ ਮੌਤ ਤੇ ਦੁੱਖ ਪ੍ਰਗਟਾਇਆ 

June 09, 2025 01:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦੇ ਸਾਢੇ ਪੰਜ ਦਹਾਕਿਆਂ ਤੱਕ ਸ਼ਾਹ ਅਸਵਾਰ ਰਹੇ ਅਤੇ ਕੌਮੀ ਜਮਹੂਰੀ ਗੱਠਜੋੜ ਸਰਕਾਰ ਵਿੱਚ ਕੇਂਦਰੀ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਜਸਵੀਰ ਸਿੰਘ ਸਹਿਗਲ, ਗੁਰਪ੍ਰੀਤ ਸਿੰਘ (ਗੋਪੀ ਬਾਬਾ) ਆਸਟਰੇਲੀਆ, ਸਤਿਗੁਰ ਸਿੰਘ ਨਮੋਲ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਇਸ਼ਵਰਮੀਤ ਸਿੰਘ ਮਿੱਠੂ ਛਾਹੜ, ਰਣਯੋਧ ਸਿੰਘ ਯੋਧਾ, ਵਿੱਕੀ ਵਲੇਚਾ, ਮਨਪ੍ਰੀਤ ਸਿੰਘ ਬੱਗਾ, ਗੁਰਪ੍ਰੀਤ ਸਿੰਘ ਬਾਘਲਾ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਾਅ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਹੱਕੀ ਮੰਗਾਂ ਸਮੇਤ ਹੋਰਨਾਂ ਮਸਲਿਆਂ ਬਾਰੇ ਮੁਕੰਮਲ ਪਕੜ ਰੱਖਣ ਵਾਲੇ ਆਗੂ ਦੇ ਇਸ ਸੰਸਾਰ ਤੋਂ ਰੁਖ਼ਸਤ ਹੋਣ ਨਾਲ ਜਿੱਥੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਦੇਸ਼ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦੇ ਮਨਾਂ ਅੰਦਰ ਦਰਦ ਮਹਿਸੂਸ ਕੀਤਾ ਜਾ ਰਿਹਾ ਹੈ। ਉਕਤ ਆਗੂਆਂ ਨੇ ਆਖਿਆ ਕਿ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਦੁਨੀਆਂ ਵਿੱਚ ਸਿੱਖ ਆਗੂ ਵਜੋਂ ਵੱਖਰੀ ਪਛਾਣ ਬਣੀ ਹੋਈ ਸੀ ਉਹ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਅਤੇ ਸਿੱਖਾਂ ਦੇ ਮਸਲਿਆਂ ਬਾਰੇ ਕੇਂਦਰੀ ਸਰਕਾਰਾਂ ਨਾਲ ਗੱਲਬਾਤ ਕਰਦੇ ਰਹੇ ਹਨ। ਆਸਟਰੇਲੀਆ ਤੋਂ ਭੇਜੇ ਸ਼ੋਕ ਸੁਨੇਹੇ ਵਿੱਚ ਨੌਜਵਾਨ ਆਗੂ ਗੁਰਪ੍ਰੀਤ ਸਿੰਘ (ਗੋਪੀ ਬਾਬਾ) ਨੇ ਆਖਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਨਾਲ ਗਹਿਰਾ ਦੁੱਖ ਲੱਗਿਆ ਹੈ ਕਿਉਂਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਢੀਂਡਸਾ ਪਰਿਵਾਰ ਨਾਲ ਜੁੜਿਆ ਹੋਇਆ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ