Saturday, November 01, 2025

Education

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

June 09, 2025 02:10 PM
SehajTimes

ਬੰਗਾ : ਪੰਜਾਬ ਦੇ ਪੇਡੂ ਖੇਤਰ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ। ਇਸ ਦੀ ਜਾਣਕਾਰੀ ਦਿੰਦੇ ਮੈਡਮ ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ  ਕਲਾਸ ਵਿਚੋਂ ਪਹਿਲਾ ਸਥਾਨ ਸਾਂਝੇ ਤੌਰ 'ਤੇ ਦੋ ਵਿਦਿਆਰਥਣਾਂ  ਹਰਨੀਤ ਕੌਰ -ਪੁੱਤਰੀ ਸ. ਅਜਮੇਰ ਸਿੰਘ-ਸ੍ਰੀਮਤੀ ਸਰਬਜੀਤ ਕੌਰ ਪਿੰਡ ਸੁੱਜੋ ਅਤੇ ਸਿਮਰਨਜੀਤ ਕੌਰ ਪੁੱਤਰੀ ਸ੍ਰੀ ਜਸਵਿੰਦਰ ਲਾਲ-ਸ੍ਰੀਮਤੀ ਬਲਜੀਤ ਕੌਰ ਪਿੰਡ ਲਧਾਣਾ ਝਿੱਕਾ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਸਕੀਨਾ ਬੰਗੜ ਪੁੱਤਰੀ ਸ੍ਰੀ ਸਰਵਜੀਤ- ਸ੍ਰੀਮਤੀ ਅਮਰਜੀਤ ਕੌਰ ਦੇਨੋਵਾਲ ਕਲਾਂ ਪ੍ਰਾਪਤ ਕਰਕੇ ਕੀਤਾ । ਇਸੇ ਤਰ੍ਹਾਂ ਤੀਜਾ ਸਥਾਨ ਰਾਜਨ ਪੁੱਤਰੀ ਸ੍ਰੀ.ਲੱਛਮਣ-ਸ੍ਰੀਮਤੀ ਹਰਕੰਵਲਜੀਤ ਰਾਣੀ ਪਿੰਡ ਖਮਾਚੋਂ ਨੇ ਹਾਸਲ ਕੀਤਾ ਹੈ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਨੇ ਸਮੂਹ ਮੈਂਬਰਾਂ ਵੱਲੋਂ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।  
ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਨੇਹਾ ਰਾਣੀ ਕਲਾਸ ਇੰਚਾਰਜ, ਮੈਡਮ ਨਵਜੋਤ ਕੌਰ ਕਲਾਸ ਇੰਚਾਰਜ, ਮੈਡਮ ਸ਼ਿਵਾਨੀ ਭਰਦਵਾਹਜ, ਮੈਡਮ ਸਰਬਜੀਤ ਕੌਰ, ਮੈਡਮ ਮਨਪ੍ਰੀਤ ਕੌਰ,  ਸ੍ਰੀ ਗੁਰਮੀਤ ਸਿੰਘ, ਮੈਡ‍ਮ ਕਿਰਨ ਬੇਦੀ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ