Sunday, November 02, 2025

Malwa

ਕੰਬੋਜ਼ ਮਹਾਂ ਸਭਾ ਨੇ ਡਾਕਟਰ ਮਲਕੀਤ ਥਿੰਦ ਨੂੰ ਕੀਤਾ ਸਨਮਾਨਤ

June 09, 2025 03:48 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕੰਬੋਜ਼ ਭਾਈਚਾਰੇ ਨਾਲ ਸਬੰਧਿਤ ਡਾਕਟਰ ਮਲਕੀਤ ਥਿੰਦ ਵੱਲੋਂ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਣਾ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ਼ ਇੰਟਰਨੈਸ਼ਨਲ ਮਹਾਂ ਸਭਾ(ਰਜਿ.) ਸੁਨਾਮ ਦੇ ਪ੍ਰਧਾਨ ਹਰਦਿਆਲ ਸਿੰਘ ਅਤੇ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ, ਜਰਨਲ ਸਕੱਤਰ ਤਰਸੇਮ ਸਿੰਘ ਮਹਿਰੋਕ ਨੇ ਅਹੁਦਾ ਸੰਭਾਲਣ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾਕਟਰ ਥਿੰਦ ਦੀ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਦੀ ਨਿਯੁਕਤੀ ਨਾਲ ਕੰਬੋਜ ਭਾਈਚਾਰੇ ਨੂੰ ਅਹਿਮ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਆਖਿਆ ਕਿ ਡਾਕਟਰ ਥਿੰਦ ਦੀ ਨਿਯੁਕਤੀ ਨਾਲ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਖ਼ਾਸ ਕਰਕੇ ਕੰਬੋਜ਼ ਭਾਈਚਾਰੇ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨਗੇ ਅਤੇ ਸਰਕਾਰ ਪਾਸੋਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ। ਕੰਬੋਜ਼ ਮਹਾਂ ਸਭਾ ਇੰਟਰਨੈਸ਼ਨਲ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਨੇ ਕਿਹਾ ਕਿ ਸਰਕਾਰਾਂ ਪਛੜੀਆਂ ਸ਼੍ਰੇਣੀਆਂ ਨੂੰ ਲੰਮੇ ਸਮੇਂ ਤੋਂ ਅਣਗੌਲਿਆਂ ਕਰਦੀਆਂ ਆ ਰਹੀਆਂ ਹਨ, ਸਰਕਾਰੀ ਨੌਕਰੀਆਂ ਵਿੱਚ ਕੋਟਾ ਨਾ ਦੇ ਬਰਾਬਰ ਦਿੱਤਾ ਜਾ ਰਿਹਾ ਹੈ ਜਦਕਿ ਬੀਸੀ ਵਰਗ ਵਿੱਚ ਦਰਜਨਾਂ ਜਾਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਡਾਕਟਰ ਥਿੰਦ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਧਾਨ ਕੇਸਰ ਸਿੰਘ ਢੋਟ, ਜੱਗੀ ਸਰਪੰਚ, ਗੁਰਦੀਪ ਸਿੰਘ ਜੋਸ਼ਨ, ਮਲਕੀਤ ਸਿੰਘ ਅਤੇ ਬਲਜੀਤ ਸਿੰਘ ਸ਼ਾਮਿਲ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ