Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

June 09, 2025 03:51 PM
SehajTimes

ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ

ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ

ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ।
ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਹੋਣਹਾਰ ਵਿਦਿਆਰਥੀ ਸਾਥੋਂ ਹਮੇਸ਼ਾ ਲਈ ਵਿਛੜ ਗਏ। ਉਨ੍ਹਾਂ ਨੇ ਇਸ ਹਾਦਸੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਦੁੱਖ ਜ਼ਾਹਰ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਗਮਗੀਨ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਇਸ ਦਿਲ ਕੰਬਾਊ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੇਸ ਨੂੰ ਲਮਕਾਉਣ ਅਤੇ ਇਨਸਾਫ ਵਿੱਚ ਅੜਿੱਕੇ ਖੜ੍ਹੇ ਕਰਨ ਦੀ ਕੋਸ਼ਿਸ਼ ਕਰਨ ਵਾਲੇ ਭਾਵੇਂ ਕਿੰਨੇ ਹੀ ਅਸਰ-ਰਸੂਖ ਵਾਲੇ ਹੀ ਕਿਉਂ ਨਾ ਹੋਣ, ਨੂੰ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਰਨਾ ਘਿਨਾਉਣਾ ਜੁਰਮ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਬਾਕੀਆਂ ਨੂੰ ਸਬਕ ਮਿਲੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਟਰਾਂਸਪੋਰਟ ਵਿਭਾਗਾਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਅਪਰਾਧਾਂ ਨੂੰ ਨਾ-ਮੁਆਫ ਕਰਨ ਯੋਗ ਦੱਸਦਿਆਂ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਆਮ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।
ਹਾਦਸੇ ਵਿੱਚ ਵਿਛੜਣ ਵਾਲਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਨੇ ਮ੍ਰਿਤਕ ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਦੁਖਦਾਈ ਹਾਦਸੇ ਦੇ ਪੀੜਤ ਵਿਦਿਆਰਥੀਆਂ ਪ੍ਰਤੀ ਸ਼ਰਧਾਂਜਲੀ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਮਾਣਾ ਤੋਂ ਪਾਤੜਾਂ ਤੱਕ ਮੌਜੂਦਾ ਸੜਕ ਨੂੰ ਚਾਰ-ਮਾਰਗੀ ਸੜਕ ਵਜੋਂ ਅਪਗ੍ਰੇਡ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਆਵਾਜਾਈ ਜ਼ਿਆਦਾ ਹੋਣ ਕਾਰਨ ਇਸ ਸੜਕ 'ਤੇ ਅਕਸਰ ਹਾਦਸੇ ਵਾਪਰਦੇ ਹਨ, ਜਿਸ ਨਾਲ ਲੋਕਾਂ ਦੀ ਸੁਰੱਖਿਆ ਲਈ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਮਾਣਾ ਦੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਲਾਕੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਸੱਤ ਨਵੀਆਂ ਐਂਬੂਲੈਂਸਾਂ ਸ਼ਾਮਲ ਕੀਤੀਆਂ ਜਾਣਗੀਆਂ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ