Tuesday, September 16, 2025

Malwa

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

June 09, 2025 05:28 PM
SehajTimes

ਐੱਸਐੱਸਪੀ ਵਰੁਣ ਸ਼ਰਮਾ ਨੇ ਕੀਤਾ ਸਪੱਸ਼ਟ, ਗੈਂਗਸਟਰ ਤੇ ਸਮਾਜ ਵਿਰੋਧੀ ਅਨਸਰਾਂ ਲਈ ਸਮਾਜ ‘ਚ ਨਹੀਂ ਕੋਈ ਥਾਂ

ਕਾਬੂ ਅਪਰਾਧੀ ਵਿਰੁੱਧ ਪਹਿਲਾਂ ਦਰਜ ਸਨ ਡੇਢ ਦਰਜਨ ਅਪਰਾਧਿਕ ਮਾਮਲੇ

ਪਟਿਆਲਾ : ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਰਾਜਪੁਰਾ ਕਲੋਨੀ ਪਟਿਆਲਾ, ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਕਿਸੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।
ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਨੇ ਚੋਰੀ ਦੇ ਮੋਟਰਸਾਈਕਲ ‘ਤੇ ਜਾ ਰਹੇ ਸੰਨੀ ਕੁਮਾਰ ਦਾ ਸਾਧੂ ਬੇਲਾ ਰੋਡ ‘ਤੇ ਪਿੱਛਾ ਕੀਤਾ ਤਾਂ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ।
ਐਸ ਐਸ ਪੀ ਨੇ ਦੱਸਿਆ ਕਿ ਪਰੰਤੂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਪਿਸਟਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ।
ਐਸਐਸਪੀ ਨੇ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਇੰਸਪੈਕਟਰ ਪਰਦੀਪ ਬਾਜਵਾ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਦੀ ਤੁਰੰਤ ਕੀਤੀ ਕਾਰਵਾਈ ਨਾਲ ਪਟਿਆਲਾ ਜਿਲ੍ਹੇ ਵਿੱਚ ਕੋਈ ਸਨਸਨੀਖ਼ੇਜ਼ ਵਾਰਦਾਤ ਵਾਪਰਨ ਤੋਂ ਟਲ ਗਈ।ਉਨ੍ਹਾਂ ਕਿਹਾ ਕਿ ਸੰਨੀ ਕੁਮਾਰ ਪਿਛਲੇ ਦੋ ਸਾਲਾਂ ਤੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਗੈਂਗ ਨੇ ਪਿਛਲੇ ਸਮੇਂ ਰਾਜਪੁਰਾ ਇਲਾਕੇ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਸੰਨੀ ਕੁਮਾਰ ਤਾਰੀ ਇੱਕ ਕੱਟੜ ਅਪਰਾਧੀ ਹੈ ਜਿਸ 'ਤੇ ਐਨਡੀਪੀਐਸ ਐਕਟ ਸਮੇਤ ਹੋਰ ਕਈ ਮਾਮਲਿਆਂ ਵਿੱਚ 17 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ