Tuesday, September 16, 2025

Malwa

ਪਟਿਆਲਾ ਜ਼ਿਲ੍ਹੇ ਦੇ 110 ਨਵੇਂ ਪਿੰਡਾਂ ਚ ਯੋਗ ਕਲਾਸਾਂ ਦੀ ਸ਼ੁਰੂਆਤ

June 09, 2025 05:43 PM
SehajTimes

ਪੰਜਾਸ ਸਰਕਾਰ ਵੱਲੋਂ ਨੈਚਰੋਪੈਥੀ ਅਤੇ ਯੋਗਾ ਦੇ ਪ੍ਰਚਾਰ-ਪਸਾਰ ਅਤੇ ਤੰਦਰੁਸਤ ਪੰਜਾਬ ਦੀ ਰਚਨਾ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਪਿਛਲੇ ਦੋ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਵਿੱਚ 222 ਕਲਾਸਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਹਨਾਂ ਦਾ ਸੰਚਾਲਨ 40 ਯੋਗ ਟ੍ਰੇਨਰਾਂ ਵੱਲੋਂ ਕੀਤਾ ਜਾ ਰਿਹਾ ਹੈ । ਇਸ ਯੋਜਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਪਟਿਆਲਾ ਜ਼ਿਲ੍ਹੇ ਦੇ 110 ਨਵੇਂ ਪਿੰਡਾਂ ਵਿੱਚ 111 ਨਵੀਆਂ ਯੋਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਪਟਿਆਲਾ ਦੇ ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਜੋ ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਨਿਗਰਾਨੀ ਕਰ ਰਹੇ ਹਨ ।

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਯੋਗਾ ਡਿਪਲੋਮਾਂ ਕੋਰਸ ਤਹਿਤ ਉਹ ਵਿਦਿਆਰਥੀ ਜਿਹਨਾਂ ਨੇ ਆਪਣਾ ਪਹਿਲਾ ਟਰਾਈਮੈਸਟਰ ਪੂਰਾ ਕਰ ਲਿਆ ਹੁਣ ਉਹ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਯੋਗ ਕਲਾਸਾਂ ਲੈਣਗੇ । ਸ੍ਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਇਹਨਾਂ ਯੋਗ ਕਲਾਸਾਂ ਰਾਹੀਂ ਜ਼ਿਲ੍ਹੇ ਦੇ ਕੁੱਲ 7914 ਮੈਂਬਰ ਜੁੜ ਚੁੱਕੇ ਹਨ । ਯੋਗਾ ਕਲਾਸਾਂ ਨਾਲ ਜੁੜਨ ਦੀ ਇੱਛਾ ਰੱਖਣ ਵਾਲੇ ਨਾਗਰਿਕ ਟੋਲ ਫਰੀ ਨੰਬਰ 76694-00500 ‘ ਤੇ ਕਾਲ ਕਰਕੇ ਜਾਂ ਸਰਕਾਰੀ ਵੈਂਬਸਾਈਟ https://cmdiyogshala.punjab.gov.in  ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ । ਊਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਜ਼ਿਲ੍ਹਾ ਪੱਧਰੀ ਯੋਗ ਸੁਪਰਵਾਈਜ਼ਰ ਸ੍ਰੀ ਰਜਿੰਦਰ ਸਿੰਘ ਨਾਲ ਮੋਬਾਇਲ ਨੰਬਰ  8360191012 ‘ ਤੇ ਸੰਪਰਕ ਕਰਕੇ ਵੀ ਵਿਸਥਾਰਿਤ ਜਾਣਕਾਰੀ ਲਈ ਜਾ ਸਕਦੀ ਹੈ ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ