ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ।