Tuesday, September 16, 2025

Chandigarh

ਸੀ.ਆਈ.ਏ ਸਟਾਫ ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

June 09, 2025 07:50 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਮਿਤੀ 06-06-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟਾਪ ਝੰਜੇੜੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਹਰੀਸ਼ ਵਰਮਾ ਪੁੱਤਰ ਸੁਰੇਸ਼ ਕੁਮਾਰ ਵਾਸੀ ਪਿੰਡ ਝੰਜੇੜੀ, ਜ਼ਿਲ੍ਹਾ ਐਸ.ਏ.ਐਸ. ਨਗਰ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੰਜੇੜੀ ਦੇ ਸਾਹਮਣੇ ਵਰਮਾ ਜਿਊਲਰਜ਼ ਦੇ ਨਾਮ ਤੇ ਦੁਕਾਨ ਕਰਦਾ ਹੈ, ਦੇ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ। ਜਿਸਨੇ ਆਪਣੇ ਪਾਸ ਨਜ਼ਾਇਜ਼ ਹਥਿਆਰ ਰੱਖਿਆ ਹੋਇਆ ਹੈ। ਹਰੀਸ਼ ਵਰਮਾ ਦੇ ਹੋਰ ਵੀ ਸਾਥੀਆਂ ਪਾਸ ਨਜਾਇਜ ਹਥਿਆਰ ਹਨ। ਜੇਕਰ ਇਸਨੂੰ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜ਼ਾਇਜ਼ ਹਥਿਆਰ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਅਧਾਰ ਤੇ ਹਰੀਸ਼ ਵਰਮਾ ਉਕਤ ਵਿਰੁੱਧ ਮੁਕੱਦਮਾ ਨੰ: 181 ਮਿਤੀ 06-06-2025 ਅ/ਧ 25-54-59 ਅਸਲਾ ਐਕਟ ਥਾਣਾ ਸਦਰ ਖਰੜ੍ਹ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਉਸਦੀ ਦੁਕਾਨ ਵਰਮਾ ਜਿਊਲਰਜ, ਪਿੰਡ ਝੰਜੇੜੀ ਤੋਂ ਕਾਬੂ ਕਰਕੇ ਇੱਕ ਪਿਸਟਲ .32 ਬੋਰ ਸਮੇਤ 03 ਜਿੰਦਾ ਰੌਂਦ .32 ਬੋਰ ਬ੍ਰਾਮਦ ਕੀਤੇ ਗਏ।


ਪੁੱਛਗਿੱਛ ਦੋਸ਼ੀ:-

ਦੋਸ਼ੀ ਹਰੀਸ਼ ਵਰਮਾ ਉਰਫ ਬੱਬੂ ਪੁੱਤਰ ਸੁਰੇਸ਼ ਕੁਮਾਰ ਵਾਸੀ ਪਿੰਡ ਝੰਜੇੜੀ, ਥਾਣਾ ਸਦਰ ਖਰੜ੍ਹ, ਜ਼ਿਲ੍ਹਾ ਐਸ.ਏ.ਐਸ. ਨਗਰ ਜਿਸਦੀ
ਉਮਰ ਕ੍ਰੀਬ 24 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। (ਦੋਸ਼ੀ ਵਿਰੁੱਧ ਪਹਿਲਾਂ ਵੀ ਮੁਕੱਦਮਾ ਨੰ: 225 ਮਿਤੀ 30-08-2024 ਅ/ਧ 115(2), 118(1), 126(2), 109, 324(4), 351(2), 191(3), 190, 326 BNS & 25-54-59 Arms Act ਥਾਣਾ ਸਦਰ ਖਰੜ ਦਰਜ ਰਜਿਸਟਰ ਹੈ)

ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਕੱਦਮਾ ਜ਼ਿਕਰ ਅਧੀਨ ਵਿੱਚ ਹੋਰ ਨਜ਼ਾਇਜ਼ ਅਸਲਾ ਬ੍ਰਾਮਦ ਹੋਣ ਦੀ ਸੰਭਾਵਨਾ ਹੈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ