Tuesday, September 16, 2025

Health

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

June 10, 2025 01:30 PM
SehajTimes

ਮੋਹਾਲੀ : ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ  ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜਕਲ੍ਹ ਲੂ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।
ਡਾ. ਜੈਨ ਨੇ ਅੱਗੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ਉਤੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

ਗਰਮੀ ਤੋਂ ਬਚਾਅ ਲਈ ਇਹ ਕਰੋ

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੱੁਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।

ਇਹ ਨਾ ਕਰੋ
ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ