Monday, June 16, 2025

National

ਖਾਣਾ ਬਣਾਉਂਦੇ ਸਮੇਂ ਫਟਿਆ ਸਲੰਡਰ, 7 ਲੋਕਾਂ ਦੀ ਮੌਤ

June 02, 2021 09:12 AM
SehajTimes

ਉੱਤਰ ਪ੍ਰਦੇਸ਼ : ਗੌਂਡਾ ਜ਼ਿਲ੍ਹੇ ਦੇ ਟਿੱਕਰੀ ਪਿੰਡ ‘ਚ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ । ਵਾਪਰੇ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦੋਂ ਕਿ ਜਦੋਂ ਕਿ 15 ਦੇ ਕਰੀਬ ਲੋਕ ਮਲਬੇ ਹੇਠਾਂ ਦੱਬ ਗਏ। ਫਿਲਹਾਲ ਜਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਜ਼ਿਲ੍ਹਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਮੰਗਲਵਾਰ ਦੇਰ ਰਾਤ 11 ਵਜੇ ਦੇ ਕਰੀਬ ਪਿੰਡ ‘ਚ ਨੂਰਲ ਹਸਨ ਦੇ ਘਰ ਅਚਾਨਕ ਧਮਾਕਾ ਹੋਣ ਨਾਲ ਪੂਰੇ ਪਿੰਡ ‘ਚ ਹਫੜਾ-ਦਫੜੀ ਮਚ ਗਈ। ਇਸ ਭਿਆਨਕ ਹਾਦਸੇ ਦੌਰਾਨ 2 ਮਕਾਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਏ। ਮਲਬੇ ਹੇਠਾਂ ਅਜੇ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ l ਮ੍ਰਿਤਕਾਂ ‘ਚ 2 ਪੁਰਸ਼, 2 ਔਰਤਾਂ ਅਤੇ 3 ਬੱਚੇ ਸ਼ਾਮਲ ਹਨ। ਪਿੰਡ ਵਾਸੀਆਂ ਵੱਲੋਂ ਰਾਤ ਵੇਲੇ 112 ਨੰਬਰ ਡਾਇਲ ਕਰਕੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਜੇ. ਸੀ. ਬੀ. ਮਸ਼ੀਨ ਨਾਲ ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਫਾਰੈਂਸਿਕ ਟੀਮ ਨੂੰ ਲਾਇਆ ਗਿਆ ਹੈ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ