Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

June 10, 2025 02:53 PM
SehajTimes

ਚੰਡੀਗੜ੍ਹ : ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।"

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ