Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਯੁੱਧ ਨਸ਼ਿਆਂ ਵਿਰੁੱਧ' ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ

June 10, 2025 04:34 PM
SehajTimes

100 ਦਿਨਾਂ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 627 ਕਿਲੋਗ੍ਰਾਮ ਹੈਰੋਇਨ, 252 ਕਿਲੋਗ੍ਰਾਮ ਅਫੀਮ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ

ਮੁਹਿੰਮ ਦੇ 100ਵੇਂ ਦਿਨ, 4.1 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 127 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਉਪਰੰਤ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਕਰਾਰਾ ਝਟਕਾ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਅਤੇ ਡਰੱਗ ਮਨੀ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਉਨ੍ਹਾਂ ਦੇ ਫੰਡਿੰਗ ਚੈਨਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਹੋਏ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲਤਾ ਘੱਟ ਗਈ ਹੈ।

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 100 ਦਿਨਾਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9693 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 16,533 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 627 ਕਿਲੋਗ੍ਰਾਮ ਹੈਰੋਇਨ, 252 ਕਿਲੋਗ੍ਰਾਮ ਅਫੀਮ, 15 ਟਨ ਭੁੱਕੀ, 9 ਕਿਲੋਗ੍ਰਾਮ ਚਰਸ, 264 ਕਿਲੋਗ੍ਰਾਮ ਗਾਂਜਾ, 2.7 ਕਿਲੋਗ੍ਰਾਮ ਆਈਸੀਈ, 2.6 ਕਿਲੋਗ੍ਰਾਮ ਕੋਕੀਨ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਮੁਹਿੰਮ ਦੇ 100ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 20 ਕਿਲੋ ਭੁੱਕੀ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 466 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 99 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 489 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਇਸ ਦੌਰਾਨ, ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਐਡਿਕਸ਼ਨ' ਹਿੱਸੇ ਵਜੋਂ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਸਬੰਧੀ ਇਲਾਜ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ