Sunday, June 15, 2025

Malwa

ਗੁਰਤੇਗ ਲੌਂਗੋਵਾਲ ਭਦੌੜ ਹਲਕੇ ਦੇ ਕੋਆਰਡੀਨੇਟਰ ਨਿਯੁਕਤ 

June 10, 2025 05:04 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਭਵਿੱਖ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਸਰਗਰਮੀਆਂ ਤੇਜ਼ ਕਰਦਿਆਂ ਪਾਰਟੀ ਆਗੂਆਂ ਨੂੰ ਸਾਰੇ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੁਨਾਮ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੂੰ ਕਾਂਗਰਸ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਭਦੌੜ (ਰਾਖਵਾਂ) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਯੂਥ ਕਾਂਗਰਸੀ ਆਗੂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਹਾਈਕਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਲਾਮਬੰਦੀ ਲਈ ਉਨ੍ਹਾਂ ਦੀ ਡਿਊਟੀ ਵਿਧਾਨ ਸਭਾ ਹਲਕਾ ਭਦੌੜ ਦੇ ਕੋਆਰਡੀਨੇਟਰ ਵਜੋਂ ਲਾਈ ਹੈ। ਉਨ੍ਹਾਂ ਆਖਿਆ ਕਿ ਹਲਕੇ ਨਾਲ ਸਬੰਧਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਜਲਦੀ ਹੀ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਜਾਵੇਗੀ ਤਾਂ ਜੋ ਕਾਂਗਰਸ ਹਾਈਕਮਾਨ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਾਂਗਰਸ ਹਾਈਕਮਾਨ ਨੇ ਪਾਰਟੀ ਲਈ ਸਰਗਰਮ ਆਗੂਆਂ ਨੂੰ ਵੱਖ ਵੱਖ ਵਿਧਾਨ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਹੈ ਜਦਕਿ ਉਹ ਆਪਣੇ ਜੱਦੀ ਹਲਕਿਆਂ ਵਿੱਚ ਸਰਗਰਮੀਆਂ ਪਹਿਲਾਂ ਵਾਂਗ ਹੀ ਜਾਰੀ ਰੱਖਣਗੇ। ਦੱਸ ਦੇਈਏ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਲੰਮੇ ਸਮੇਂ ਤੋਂ ਸੁਨਾਮ ਵਿਧਾਨ ਸਭਾ ਹਲਕੇ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਚਲਾ ਰਹੇ ਹਨ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ