Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਦਾ ਮੁਫਤ ਚੈੱਕਅੱਪ ਕੈਂਪ

June 10, 2025 05:31 PM
SehajTimes

ਬੰਗਾ : ਚੰਡੀਗੜ੍ਹ-ਨਵਾਂਸ਼ਹਿਰ-ਜਲੰਧਰ ਜੀ ਟੀ ਰੋਡ ਤੇ ਬੰਗਾ ਦੇ ਨਜ਼ਦੀਕ ਪਿਛਲੇ 41 ਸਾਲਾਂ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ਵਿਖੇ ਅੱਜ ਥਾਇਰਾਇਡ ਦੀ ਜਾਂਚ ਕਰਨ ਦਾ ਫਰੀ ਕੈਂਪ ਲਗਾਇਆ ਗਿਆ। ਇਸ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ  ਦੱਸਿਆ ਲੋੜਵੰਦ ਮਰੀਜ਼ਾਂ ਦੀ ਮੈਡੀਕਲ ਮਦਦ ਕਰਨ ਲਈ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਥਾਇਰਾਇਡ ਦੀ ਜਾਂਚ ਕਰਨ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ ਹੈ । ਡਾ. ਢਾਹਾਂ ਨੇ ਕਿਹਾ ਕਿ ਇਸ ਫਰੀ ਕੈਂਪ ਦਾ ਮੁੱਖ ਮਕਸਦ ਆਮ ਲੋਕਾਈ ਨੂੰ ਥਾਇਰਾਇਡ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ । ਇਸ ਮੌਕੇ ਜਾਣਕਾਰੀ ਦਿੰਦੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਮੌਜੂਦਾ ਦੌਰ ਵਿਚ  ਸਾਡੇ ਭੋਜਨ ਵਿਚ ਹੋ ਰਹੇ ਤੇਜ਼ੀ ਨਾਲ ਬਦਲਾਵਾਂ ਕਰਕੇ ਅਤੇ ਜ਼ੰਕ ਫੂਡ ਜਿਆਦਾ ਖਾਣ ਨਾਲ ਥਾਇਰਾਇਡ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਉਹਨਾਂ ਨੇ ਕਿਹਾ ਸਰੀਰ ਵਿਚ ਘਬਰਾਹਟ ਅਤੇ ਚਿੰਤਾ, ਵਧੀ ਹੋਈ ਦਿਲ ਦੀ ਧੜਕਣ, ਬਹੁਤ ਜ਼ਿਆਦਾ ਪਸੀਨਾ ਆਉਣਾ, ਭਾਰ ਘੱਟਣਾ ਜਾਂ ਵੱਧਣਾ, ਕਮਜ਼ੋਰ ਨਹੁੰ ਤੇ ਪਤਲੇ ਵਾਲ, ਚਮੜੀ ਦਾ ਰੰਗ ਬਦਲਣਾ, ਹਾਈ ਬਲੱਡ ਪ੍ਰੈਸ਼ਰ ਆਦਿ  ਲੱਛਣ ਹੋਣ ਤਾਂ ਥਾਇਰਾਇਡ ਦੀ ਬਿਮਾਰੀ ਹੋ ਸਕਦੀ ਹੈ। ਇਸ ਲਈ ਸਮੇਂ ਸਿਰ ਮਾਹਿਰ ਡਾਕਟਰ ਤੋਂ ਆਪਣਾ ਚੈੱਕਅੱਪ ਤੇ ਇਲਾਜ ਕਰਵਾਉਣਾ ਚਾਹੀਦਾ ਹੈ । ਇਸ ਮੌਕੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਟੈਸਟ ਕਰਵਾਉਣ ਵਾਲੇ ਮਰੀਜ਼ਾਂ ਨੇ ਹਸਤਪਾਲ ਪ੍ਰਬੰਧਕਾਂ ਦਾ ਫਰੀ ਕੈਂਪ ਲਗਾਉਣ ਲਈ ਧੰਨਵਾਦ ਕੀਤਾ। ਅੱਜ ਲੋੜਵੰਦ 105  ਮਰੀਜ਼ਾਂ ਨੇ ਆਪਣਾ ਥਾਇਰਾਇਡ ਦਾ ਟੈਸਟ ਕਰਵਾਇਆ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਰਾਜ ਰਾਣੀ ਇੰਚਾਰਜ ਲੈਬ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਵਿਕਾਸ ਸ਼ਰਮਾ ਥਾਈਰੋਕੇਅਰ, ਅਨੀਕੇਤ ਭਾਰਦਵਾਜ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ  ਸਟਾਫ ਅਤੇ ਗੁਰੂ ਨਾਨਕ ‍ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ