Sunday, November 02, 2025

Majha

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

June 10, 2025 05:55 PM
SehajTimes

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਦਾ ਹੈ ਤਾਂ ਵੱਡੀ ਖ਼ੁਸ਼ੀ ਵਾਲੀ ਗੱਲ ਹੋਵੇਗੀ 

ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿਚ ਇਕ ਅਜਿਹੀ ਸਰਕਾਰ ਅਤੇ ਰਾਜ ਪ੍ਰਬੰਧ ਹੋਵੇ ਜੋ ਪੰਜਾਬ ਦੇ ਸਮੁੱਚੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ, ਸਭ ਦਾ ਮਾਣ ਸਨਮਾਨ ਕਰੇ, ਪੰਜਾਬ ਦੀ ਸ਼ਾਂਤੀ ਅਤੇ ਉੱਨਤੀ ਲਈ ਸੁਖਾਵਾਂ ਮਾਹੌਲ ਦੇਵੇ, ਪੰਜਾਬ ਦਾ ਭਵਿਖ ਰੋਸ਼ਨ ਕਰੇ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੋਵੇ। ਇਸ ਬਾਰੇ 2027 ਦੇ ਆਉਣ ਤੱਕ ਸਭਨਾਂ ਨਾਲ ਡੂੰਘੀ ਸੋਚ ਵਿਚਾਰ ਕਰਕੇ ਅਤੇ ਠੋਸ ਰੂਪ ਰੇਖਾ ਤਿਆਰ ਕਰਕੇ ਸੰਗਤ ਨੂੰ ਜਾਣੂ ਕਰਾਇਆ ਜਾਵੇਗਾ।
ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਜਥੇ ਦੇ ਸਿੰਘਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ, ਨੇ ਪੱਤਰਕਾਰਾਂ ਦੇ ਸਵਾਲਾਂ ਦਾ ਵਿਸਥਾਰ ਪੂਰਵਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣ ਮਰਯਾਦਾ ਅਤੇ ਰੁਤਬੇ ਦੇ ਖਿਲਾਫ ਕੀਤੀ ਗਈ ਟਿੱਪਣੀ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ ਹੈ। ਇਹ ਟਿੱਪਣੀ ਉਨ੍ਹਾਂ ਦੇ ਅਹੁਦੇ ਦੇ ਮੁਤਾਬਕ ਬਿਲਕੁਲ ਗੈਰ ਵਾਜਬ ਹੈ ਅਤੇ ਅਸੀਂ ਇਸ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨਾਲ ਵਿਚਾਰਧਾਰਕ ਵਖਰੇਵੇਂ ਹੋ ਸਕਦੇ ਹਨ ਪਰ ਸ਼੍ਰੋਮਣੀ ਕਮੇਟੀ ਪੰਥ ਦੀ ਸਨਮਾਨਯੋਗ ਧਾਰਮਿਕ ਸੰਸਥਾ ਹੈ, ਜੋ 100 ਸਾਲ ਤੋਂ ਸੇਵਾ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਬਾਰੇ ਨਕਾਰਾਤਮਿਕ ਟਿੱਪਣੀ ਕਰਨ ਤੋਂ ਪਹਿਲਾਂ ਹਰੇਕ ਨੂੰ ਸੌ ਵਾਰ ਸੋਚਣਾ ਅਤੇ ਸਿਆਣਿਆਂ ਤੋਂ  ਸਲਾਹ ਲੈਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਧਾਰਮਿਕ ਤੇ ਪ੍ਰਬੰਧਕੀ ਖੇਤਰ ਤੋਂ ਇਲਾਵਾ ਵਿੱਦਿਅਕ, ਮੈਡੀਕਲ ਅਤੇ ਕੁਦਰਤੀ ਆਫ਼ਤਾਂ ’ਤੇ ਲੋਕਾਂ ਦੀ ਬਿਨਾ ਭੇਦਭਾਵ ਸੇਵਾ ਕਰਦੀ ਆਈ ਹੈ।
ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਬੀਤੇ ਦਿਨ ਇਸ ਸੰਬੰਧੀ ਲੰਮੀ ਗੱਲਬਾਤ ਹੋਈ ਹੈ। ਸਿੰਘ ਸਾਹਿਬਾਨ ਦੀ ਨਿਯੁਕਤੀ ਜਾਂ ਸੇਵਾ ਮੁਕਤੀ ਦੇ ਨਿਯਮ ਅਤੇ ਵਿਧੀ ਵਿਧਾਨ ਬਣਾਉਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ, ਜਲਦੀ ਦੇ ਵਿੱਚ ਅਤੇ ਇਕੱਲੀ ਸ਼੍ਰੋਮਣੀ ਕਮੇਟੀ ਦੀ ਰਾਏ ਨਾਲ ਹੀ ਵਿਧੀ ਵਿਧਾਨ ਨਹੀਂ ਬਣਾਇਆ ਜਾ ਸਕਦਾ। ਇਹ ਦੁਨੀਆਂ ਭਰ ਦੇ ਸਿੱਖਾਂ, ਸਿੱਖ ਵਿਦਵਾਨਾਂ, ਸੰਤ ਮਹਾਂਪੁਰਸ਼ਾਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਦੀ ਸਮੁੱਚੀ ਰਾਏ ਨਾਲ ਇਸ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ ਅਤੇ ਇਹ ਕਾਰਜ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਅਸੀਂ ਪਹਿਲਾਂ ਹੀ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ ਦੀ ਮੰਗ ਕਰ ਚੁੱਕੇ ਹਾਂ। ਜੇਕਰ ਵਿਧੀ ਵਿਧਾਨ ਮੌਜੂਦ ਹੋਣਗੇ ਤਾਂ ਮਸਲੇ ਨਹੀਂ ਉੱਠਣਗੇ। ਇਸ ਲਈ ਪ੍ਰਧਾਨ ਸ. ਧਾਮੀ ਲੱਗੇ ਹੋਏ ਹਨ।
ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਨਿਯੁਕਤ ਕਰਨ ਬਾਰੇ ਚੱਲ ਰਹੀ ਚਰਚਾ ਬਾਰੇ ਸਵਾਲ ਕੀਤੇ ਜਾਣ ’ਤੇ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਬਹੁਤ ਵੱਡੀ ਕੁਰਬਾਨੀ ਹੈ। ਸਮੁੱਚੀ ਕੌਮ ਵਿੱਚ ਉਹਨਾਂ ਦਾ ਬਹੁਤ ਮਾਣ ਸਤਿਕਾਰ ਹੈ। ਜੇਕਰ ਪੰਥ ਉਹਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਗਾਉਂਦਾ ਹੈ ਤਾਂ ਇਸ ਤੋਂ ਵੱਡੀ ਖ਼ੁਸ਼ੀ ਵਾਲੀ ਗੱਲ ਨਹੀਂ ਹੋ ਸਕਦੀ। ਉਹਨਾਂ ਅੱਗੇ ਕਿਹਾ ਕਿ ਜੇਲ੍ਹਾਂ ਵਿੱਚ ਬੈਠੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੀ ਵੀ ਵੱਡੀ ਕੁਰਬਾਨੀ ਹੈ। ਮੈਂ ਉਹਨਾਂ ਨੂੰ ਬਚਪਨ ਤੋਂ ਜਾਣਦਾ ਹਾਂ। ਛੋਟੀ ਉਮਰੇ ਹੀ ਉਹ ਸਿੱਖੀ ਨੂੰ ਪਰਨਾਏ ਹੋਏ ਹਨ। ਉਹਨਾਂ ਦੀ ਧਾਰਮਿਕ ਸੇਵਾਵਾਂ ਵਿੱਚ ਬਹੁਤ ਰੁਚੀ ਰਹੀ ਹੈ। ਉਹਨਾਂ ਬੰਦੀ ਸਿੰਘ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇੱਕ ਸਿਦਕੀ ਸਿੱਖ ਹਨ। ਕੌਮ ਨਾਲ ਉਹਨਾਂ ਨੇ ਕੋਈ ਗਿਲਾ ਸ਼ਿਕਵਾ ਨਹੀਂ ਕੀਤਾ। ਇਹ ਦ੍ਰਿੜ੍ਹਤਾ ਅਤੇ ਜੇਰਾ ਕੇਵਲ ਕੌਮ ਦੇ ਯੋਧਿਆਂ ’ਚ ਹੀ ਹੋ ਦੇਖਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖਹਿਰਾ ਤੇ ਹੋਰਨਾ ਸਿੰਘਾਂ ਦੀਆਂ ਵੀ ਬਹੁਤ ਵੱਡੀਆਂ ਕੁਰਬਾਨੀਆਂ ਹਨ। ਸਰਕਾਰ ਨੂੰ ਬੰਦੀ ਸਿੰਘਾਂ ਨੂੰ ਜਲਦ ਰਿਹਾ ਕਰਨਾ ਚਾਹੀਦਾ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ