Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਨਦੀਪ ਜੋਸ਼ਨ ਤੇ ਹੋਰਾਂ ਵੱਲੋਂ ਡਾਕਟਰ ਮਲਕੀਤ ਥਿੰਦ ਸਨਮਾਨਤ 

June 10, 2025 06:32 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਾਮਜ਼ਦ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਅਤੇ ਹੋਰਨਾਂ ਅਹੁਦੇਦਾਰਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ਼ ਵੀ ਹਾਜ਼ਰ ਸਨ। ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਦੇ ਸਰਪ੍ਰਸਤ ਮਾਸਟਰ ਕੇਹਰ ਸਿੰਘ ਜੋਸ਼ਨ, ਹਰਨੇਕ ਸਿੰਘ ਨੱਢੇ, ਗੁਰਚਰਨ ਸਿੰਘ ਹਾਂਡਾ, ਭੁਪਿੰਦਰ ਸਿੰਘ ਸੰਧੇ ਅਤੇ ਸੁਰਿੰਦਰ ਸਿੰਘ ਕੰਬੋਜ਼ ਨੇ ਕਿਹਾ ਕਿ ਸੂਬੇ ਅੰਦਰ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਪਿਛਲੇ ਤਿੰਨ ਸਾਲਾਂ ਤੋਂ ਖਾਲੀ ਪਿਆ ਸੀ ਜਿਸ ਕਾਰਨ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਿੱਚ ਮੁਸ਼ਕਿਲ ਆ ਰਹੀ ਸੀ। ਉਕਤ ਆਗੂਆਂ ਨੇ ਉਮੀਦ ਜ਼ਾਹਿਰ ਕੀਤੀ ਕਿ ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਡਾਕਟਰ ਮਲਕੀਤ ਸਿੰਘ ਥਿੰਦ ਘੱਟ ਗਿਣਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਜਰੂਰ ਹੱਲ ਕਰਨਗੇ। ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਕਿਹਾ ਕਿ ਉਹ ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀਆਂ ਯਾਦਗਾਰਾਂ ਨੂੰ ਵਧੇਰੇ ਪ੍ਰਭਾਵੀ ਬਣਾਉਣ ਲਈ ਚੇਅਰਮੈਨ ਮਲਕੀਤ ਸਿੰਘ ਥਿੰਦ ਨਾਲ ਮਸ਼ਵਰਾ ਕਰਨਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦ ਦੇ ਇਤਿਹਾਸਕ ਪਿਛੋਕੜ ਤੋਂ ਜਾਣੂੰ ਕਰਵਾਇਆ ਜਾ ਸਕੇ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ