ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਇੱਕ ਕਲਿਯੁੱਗੀ ਪੁੱਤ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਮੰਡੀ ਜ਼ਿਲ੍ਹੇ ਦੇ ਦਰੁੱਬਲ ਪੰਚਾਇਤ ਦੇ ਚੰਡੋਝ ਦੇ ਦ੍ਰੋਬਡੀ ਪਿੰਡ ਦੀ ਹੈ ਮ੍ਰਿਤਕ ਦੀ ਪਛਾਣ ਪ੍ਰਤਾਪ ਵਜੋਂ ਹੋਈ ਹੈ,ਜੋਕਿ ਜਲ ਸ਼ਕਤੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਸੀ। ਪੁਲਿਸ ਨੇ ਪੁੱਤ ਨੂੰ ਗ੍ਰਿਫਤਾਰ ਕਰ ਲਿਆ। ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਪੁੱਤਰ ਮੁਕੇਸ਼ ਅਤੇ ਉਸ ਦੀ ਪਤਨੀ ਵਿਚਕਾਰ ਲੜਾਈ ਚੱਲ ਰਹੀ ਸੀ ਉਸੇ ਸਮੇਂ ਪਿਤਾ ਪ੍ਰਤਾਪ ਨੇ ਲੜਾਈ ਰੋਕਣ ਲਈ ਦਖਲ ਦੇਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁੱਤਰ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ‘ਤੇ ਇੱਕ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰ ਵੱਲੋਂ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਾਹ ਵਿੱਚ ਹੀ ਮੌਤ ਹੋ ਗਈ।