Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

June 11, 2025 01:49 PM
SehajTimes

ਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੰਡ ਰਹੇ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।
ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਸਥਾਨਕ ਅਤੇ ਅੰਤਰਰਾਸ਼ਟਰੀ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼