Tuesday, September 16, 2025

Chandigarh

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

June 11, 2025 02:00 PM
SehajTimes

ਚੰਡੀਗੜ੍ਹ : ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ।

ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਇੱਕ ਜੀਵਨ-ਰੱਖਿਅਕ ਪਹਿਲ ਸ਼ੁਰੂ ਕਰਨਾ ਅਤੇ ਸਥਾਈ ਇਲਾਜ ਲੱਭਣਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ, ਜਿਨ੍ਹਾਂ ਨੇ ਇਸ ਪਹਿਲਕਦਮੀ ਦੀ ਸਹਿਯੋਗੀ ਭਾਵਨਾ ਲਈ ਸ਼ਲਾਘਾ ਕੀਤੀ ਅਤੇ ਉੱਨਤ ਸਿਹਤ ਸੰਭਾਲ ਨੂੰ ਸਾਰਿਆਂ ਲਈ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਇਸ ਪ੍ਰੋਗਰਾਮ ਤਹਿਤ ਮਰੀਜ਼ਾਂ, ਖਾਸ ਕਰਕੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਨੂੰ ਮੁਫ਼ਤ ਐਚਐਲਏ ਟਾਈਪਿੰਗ ਅਤੇ ਸਬਸਿਡੀ ਵਾਲਾ ਐਲੋਜੇਨਿਕ ਸਟੈਮ ਸੈੱਲ (ਬੋਨ ਮੈਰੋ) ਟ੍ਰਾਂਸਪਲਾਂਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ, ਜੋ ਕਿ ਮੌਜੂਦਾ ਸਮੇਂ ਥੈਲੇਸੀਮੀਆ ਦਾ ਇੱਕੋ-ਇੱਕ ਇਲਾਜ ਹੈ। ਇੱਕ ਵਾਰ ਸਫਲਤਾਪੂਰਵਕ ਇਲਾਜ ਕਰਨ ਤੋਂ ਬਾਅਦ, ਇਹਨਾਂ ਬੱਚਿਆਂ ਨੂੰ ਹੁਣ ਜੀਵਨ ਭਰ ਖੂਨ ਚੜ੍ਹਾਉਣ ਦੀ ਲੋੜ ਨਹੀਂ ਹੈ।

ਇਸ ਸਮੇਂ ਪੰਜਾਬ ਦੇ ਕਿਸੇ ਵੀ ਸਰਕਾਰੀ ਮੈਡੀਕਲ ਕਾਲਜ ਵਿੱਚ ਕੋਈ ਕਾਰਜਸ਼ੀਲ ਬੀਐਮਟੀ ਸਹੂਲਤ ਨਹੀਂ ਹੈ, ਜਿਸ ਕਾਰਨ ਮਰੀਜ਼ਾਂ, ਖਾਸ ਕਰਕੇ ਥੈਲੇਸੀਮੀਆ, ਬਲੱਡ ਕੈਂਸਰ ਅਤੇ ਹੋਰ ਹੀਮੈਟੋਲੋਜਿਕ ਵਿਕਾਰਾਂ ਵਾਲੇ ਮਰੀਜ਼ਾਂ, ਨੂੰ ਰਾਜ ਤੋਂ ਬਾਹਰ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਬੀਐਮਟੀ ਲਈ ਸੀਐਮਸੀ ਲੁਧਿਆਣਾ, ਜੋ ਇੱਕ ਮੁਹਾਰਤੀ ਮੋਹਰੀ ਸੰਸਥਾ ਹੈ, ਨਾਲ ਇਹ ਸਾਂਝੇਦਾਰੀ ਆਰਥਿਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਦੀ ਪਹੁੰਚ ਵਿੱਚ ਇਲਾਜ ਲਿਆਉਣ ਦਾ ਉਦੇਸ਼ ਹੈ।

ਬੀਐਮਟੀ ਸੈਂਟਰ ਪੇਂਡੂ ਅਤੇ ਘੱਟ ਸੇਵਾ ਵਾਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੇ ਘਰ ਦੇ ਨੇੜੇ ਮਹੱਤਵਪੂਰਨ ਇਲਾਜ ਪ੍ਰਦਾਨ ਕਰੇਗਾ। ਰਾਜ ਪ੍ਰਣਾਲੀ ਦੀ ਅੰਦਰੂਨੀ ਫਾਲੋ-ਅੱਪ ਦੇਖਭਾਲ ਦੀ ਸਥਾਨਕ ਉਪਲਬਧਤਾ, ਬਿਹਤਰ ਨਿਗਰਾਨੀ ਅਤੇ ਨਤੀਜਿਆਂ ਨੂੰ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਇਹ ਕੇਂਦਰ ਇੱਕ ਸਿਖਲਾਈ ਅਤੇ ਹੁਨਰ ਵਿਕਾਸ ਕੇਂਦਰ ਵਜੋਂ ਵੀ ਕੰਮ ਕਰੇਗਾ, ਜਿਸ ਨਾਲ ਪੰਜਾਬ ਵਿੱਚ ਟ੍ਰਾਂਸਪਲਾਂਟ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਪਹੁੰਚ ਨਾਲ ਉਪਚਾਰ ਵਧਾਉਣ ਅਤੇ ਡਰੋਪ ਆਊਟ ਦੀ ਕਮੀ ਆਉਣ ਦੀ ਉਮੀਦ ਹੈ।

ਸਿਹਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਇਹ ਪੰਜਾਬ ਵਿੱਚ ਸਮਾਨ ਸਿਹਤ ਸੰਭਾਲ ਵੱਲ ਇੱਕ ਇਤਿਹਾਸਕ ਕਦਮ ਹੈ। ਇਸ ਸਾਂਝੇਦਾਰੀ ਰਾਹੀਂ ਅਸੀਂ ਸਿਰਫ਼ ਇੱਕ ਸਹੂਲਤ ਸਥਾਪਿਤ ਨਹੀਂ ਕਰ ਰਹੇ ਹਾਂ, ਸਗੋਂ ਜਾਨਲੇਵਾ ਬਿਮਾਰੀਆਂ ਨਾਲ ਜੂਝ ਰਹੇ ਸੈਂਕੜੇ ਪਰਿਵਾਰਾਂ ਨੂੰ ਨਵੀਂ ਉਮੀਦ ਦੇ ਰਹੇ ਹਾਂ।

ਇਹ ਸਹੂਲਤ ਨੇੜਲੇ ਭਵਿੱਖ ਵਿੱਚ ਕਾਰਜਸ਼ੀਲ ਹੋਣ ਦੀ ਉਮੀਦ ਹੈ, ਜਿਸ ਵਿੱਚ ਸਿਹਤ ਵਿਭਾਗ, ਸੀਐਮਸੀ ਲੁਧਿਆਣਾ ਅਤੇ ਹੋਰ ਭਾਈਵਾਲਾਂ ਦਰਮਿਆਨ ਮਜ਼ਬੂਤ ਤਾਲਮੇਲ ਹੋਵੇਗਾ ਤਾਂ ਜੋ ਪਾਰਦਰਸ਼ੀ, ਲੋੜ-ਅਧਾਰਤ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ, ਡਾ. ਬਲਵਿੰਦਰ ਸਿੰਘ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ, ਡਾ. ਐਲਨ ਜੋਸਫ਼ ਮੈਡੀਕਲ ਸੁਪਰਡੈਂਟ, ਸੀਐਮਸੀ, ਲੁਧਿਆਣਾ, ਡਾ. ਐਮ. ਜੋਸਫ਼ ਜੌਨ, ਐਸੋਸੀਏਟ ਡਾਇਰੈਕਟਰ, ਪ੍ਰੋਫੈਸਰ ਅਤੇ ਮੁਖੀ ਕਲੀਨਿਕਲ ਹੀਮੇਟੋਲੋਜੀ, ਹੀਮੇਟੋ-ਆਨਕੋਲੋਜੀ ਅਤੇ ਬੋਨ ਮੈਰੋ (ਸਟੈਮ ਸੈੱਲ) ਟ੍ਰਾਂਸਪਲਾਂਟੇਸ਼ਨ ਸੀਐਮਸੀ ਲੁਧਿਆਣਾ, ਡਾ. ਵਿਸ਼ਾਲ ਗਰਗ, ਵਧੀਕ ਪ੍ਰੋਜੈਕਟ ਡਾਇਰੈਕਟਰ, ਪੀਐਸਏਸੀਐਸ, ਡਾ. ਸੁਨੀਤਾ ਦੇਵੀ, ਸੰਯੁਕਤ ਡਾਇਰੈਕਟਰ, ਬੀਟੀਐਸ, ਪੀਐਸਏਸੀਐਸ, ਡਾ. ਰਿਸ਼ਵ ਅਗਰਵਾਲ ਡਿਪਟੀ ਡਾਇਰੈਕਟਰ ਐਸਟੀਆਈ, ਪੀਐਸਏਸੀਐਸ ਸ਼ਾਮਿਲ ਸਨ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ