Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

June 11, 2025 02:22 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 114 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 564 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ