Tuesday, September 16, 2025

Chandigarh

ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

June 11, 2025 02:30 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਲਿਆ। ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਖੇਤਰਾਂ ਵਿੱਚ ਬਿਨ੍ਹਾਂ ਬਿਜਲੀ ਕੱਟ ਲਗਾਏ ਇਹ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰ੍ਹਿਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿਆਨਕ ਗਰਮੀ ਕਾਰਨ ਰਿਕਾਰਡ ਤੋੜ ਬਿਜਲੀ ਦੀ ਮੰਗ ਅਗੇਤੀ ਝੋਨੇ ਦੀ ਬਿਜਾਈ ਦੇ ਆਖਰੀ ਪੜਾਅ ਦੇ ਸ਼ੁਰੂ ਹੋਣ ਤੋਂ ਮਹਿਜ ਇੱਕ ਦਿਨ ਬਾਅਦ ਆਈ। ਦੱਸਣਯੋਗ ਹੈ ਕਿ ਇਸ ਸਾਲ ਸੂਬਾ ਸਰਕਾਰ ਨੇ 1 ਜੂਨ ਤੋਂ ਬਿਜਾਈ ਕਰਨ ਦਾ ਫ਼ੈਸਲਾ ਲਿਆ ਸੀ। ਪੀਐਸਪੀਸੀਐਲ ਵੱਲੋਂ ਸੂਝਵਾਨ ਅਤੇ ਰਣਨੀਤਕ ਪਹਿਲ ਸਦਕਾ ਸੂਬਾ ਅਗਲੇ ਦਿਨ ਹੀ ਆਪਣੇ ਹੀ ਪਿਛਲੇ ਮੰਗ ਰਿਕਾਰਡ ਨੂੰ ਤੋੜਨ ਵਿੱਚ ਸਫ਼ਲ ਰਿਹਾ।

ਹਰਭਜਨ ਸਿੰਘ ਈ. ਟੀ. ਓ. ਨੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਬਿਜਲੀ ਉਤਪਾਦਨ ਸਰੋਤਾਂ ਦੇ ਪ੍ਰਭਾਵਸ਼ਾਲੀ ਏਕੀਕਰਨ, ਅੰਤਰਰਾਜੀ ਪਾਵਰ ਬੈਂਕਿੰਗ ਅਤੇ ਟ੍ਰਾਂਸਮਿਸ਼ਨ ਨੈਟਵਰਕ ਦੀ ਸਰਵੋਤਮ ਵਰਤੋਂ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਾਲਮੇਲ ਵਾਲੇ ਯਤਨਾਂ ਸਦਕਾ ਸਿਖਰ ਮੰਗ 'ਤੇ ਵੀ ਖੇਤੀਬਾੜੀ, ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ।

ਖੇਤੀਬਾੜੀ ਖਪਤਕਾਰਾਂ ਨੂੰ ਬਿਨਾਂ ਕਿਸੇ ਹੋਰ ਖੇਤਰ ਦੀ ਕਟੌਤੀ ਤੋਂ ਇਲਾਵਾ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਨਿਰੰਤਰ ਬਿਜਲੀ ਸਪਲਾਈ ਮਿਲ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਨੇ ਬਿਜਲੀ ਕੱਟ ਲਗਾਏ ਬਿਨਾਂ ਸੀਜ਼ਨ ਦੌਰਾਨ ਆਪਣੇ ਸਿਖਰਲੀ ਬਿਜਲੀ ਮੰਗ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਹੈ।

ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਬੋਰਡ ਆਫ਼ ਡਾਇਰੈਕਟਰਸ ਅਤੇ ਸਾਰੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਮਰਪਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਦੇ ਕੁਸ਼ਲ ਪ੍ਰਬੰਧਨ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਤਿਆਰੀ ਨੇ ਹਰ ਖੇਤਰ, ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ।

ਇਹ ਪ੍ਰਾਪਤੀ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਹਿਤੈਸ਼ੀ ਯੋਜਨਾਵਾਂ ਦੇ ਨਤੀਜਿਆਂ ਸਦਕਾ ਹੀ ਪੰਜਾਬ ਰਾਜ ਊਰਜਾ ਸਵੈ-ਨਿਰਭਰਤਾ ਦੀ ਦਿਸ਼ਾ ਵੱਲ ਸਫ਼ਲਤਾ ਪੂਰਵਕ ਵਧ ਰਿਹਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੇ ਮੀਲ ਪੱਥਰ ਪੰਜਾਬ ਦੇ ਉਦਯੋਗ ਪੱਖੀ ਮਾਹੌਲ ਪ੍ਰਤੀ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਵਧਾਉਂਦੀ ਹੈ ਅਤੇ ਸੂਬਾ ਵਾਸੀਆਂ ਲਈ ਜੀਵਨ ਦੀ ਗੁਣਵੱਤਾ ਵਿੱਚ ਵਾਧਾ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਮੀਲ ਪੱਥਰ ਦਰਸਾਉਂਦਾ ਹੈ ਕਿ ਦੂਰਦਰਸ਼ੀ ਅਗਵਾਈ ਅਤੇ ਪ੍ਰਭਾਵਸ਼ਾਲੀ ਅਮਲ ਨਾਲ, ਬਿਜਲੀ ਚੁਣੌਤੀਆਂ ਨੂੰ ਵੀ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਬਦਲਿਆ ਜਾ ਸਕਦਾ ਹੈ।

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ