Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਪੱਛੜੇ ਵਰਗਾਂ ਲਈ ਹੈ ਤਤਪਰ : ਅਮਨ ਅਰੋੜਾ

June 11, 2025 03:06 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਪੰਜਾਬ ਦੇ ਪਛੜੇ ਵਰਗਾ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੀਤਾ ।
ਉਹ ਕਲ੍ਹ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਥਿੰਦ ਦੇ ਵਣ ਭਵਨ ਮੋਹਾਲੀ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਪਹੁੰਚੇ ਸੀ।
ਉਨ੍ਹਾਂ ਕਿਹਾ ਕਿ ਪੱਛੜੇ ਵਰਗ ਦੇ ਲੋਕਾਂ ਦੇ ਰਹਿਣ ਲਈ ਮਕਾਨ, ਵਿਦਿਆਰਥੀਆਂ ਲਈ ਵਜ਼ੀਫਾ ਸਕੀਮ ਅਤੇ ਕਾਰੋਬਾਰ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਪੱਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਆਉਂਦੀਆਂ ਸਹੂਲਤਾਂ ਰੁਕੀਆਂ ਰਹੀਆਂ, ਜਿਨ੍ਹਾਂ ਨੂੰ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਮੁੜ ਬਹਾਲ ਕਰ ਕੇ ਉਹਨਾਂ ਦੇ ਉੱਜਲ ਭਵਿੱਖ ਦਾ ਰਸਤਾ ਖੋਲਿਆ।
ਉਹਨਾਂ ਕਿਹਾ ਕਿ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਸਮੂਹ ਪੱਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਮਲਕੀਤ ਸਿੰਘ ਥਿੰਦ ਬਿਲਕੁਲ ਇਸ ਅਹੁਦੇ ਲਈ ਯੋਗ ਵਿਅਕਤੀ ਹਨ, ਜਿਨ੍ਹਾਂ ਨੇ ਲੰਬਾ ਸਮਾਂ ਆਮ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਨ ਲਈ ਕੰਮ ਕੀਤਾ ਹੋਇਆ ਹੈ।
ਇਸ ਮੌਕੇ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਜਿੱਥੇ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਲਈ ਸ਼ੁਕਰਾਨਾ ਪ੍ਰਗਟ ਕੀਤਾ, ਉਥੇ ਕਿਹਾ ਕਿ ਉਹ ਪੱਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਸਹੂਲਤਾਂ ਦੇਣ ਅਤੇ ਰਾਖਵੇਂਕਰਨ ਵਿੱਚ ਵਾਧਾ ਲਾਗੂ ਕਰਾਉਣ ਲਈ ਹਰ ਸੰਭਵ ਯਤਨ ਕਰਨਗੇ।
ਇਸ ਮੌਕੇ ਵਿਧਾਇਕ ਜਗਦੀਪ ਗੋਲਡੀ ਕੰਬੋਜ, ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ, ਵਿਧਾਇਕ ਨਰਿੰਦਰ ਸਿੰਘ ਸਵਨਾ ਤੋਂ ਇਲਾਵਾ ਹੋਰ ਵੀ ਅਹਿਮ ਸਖਸ਼ੀਅਤਾਂ ਹਾਜ਼ਰ ਸਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ