ਪੰਜਾਬ : ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ। ਜਦੋਂ ਪੰਜਾਬ ਦੀਆਂ ਗੱਡੀਆਂ ਹਿਮਾਚਲ ਜਾਂਦੀਆਂ ਹਨ ਤਾਂ ਉਨ੍ਹਾਂ ‘ਤੇ ਟੈਕਸ ਲਗਾਇਆ ਜਾਂਦਾ ਹੈ ਇਸੇ ਤਰਜ ‘ਤੇ ਹਿਮਾਚਲ ਵੱਲੋਂ ਪੰਜਾਬ ਆਉਣ ਵਾਲੀਆਂ ਗੱਡੀਆਂ ਤੋਂ ਵੀ ਟੈਕਸ ਵਸੂਲਿਆ ਜਾਵੇ। ਨੰਗਲ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ ਨਗਰ ਕੌਂਸਲ ਦੇ ਚੇਅਰਮੈਨ ਸੰਜੇ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਪ੍ਰਸਤਾਵ ਪਾਸ ਕੀਤਾ ਗਿਆ।