Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

June 11, 2025 04:40 PM
SehajTimes

ਪਾਤੜਾਂ ’ਚ 18 ਥਾਵਾਂ ’ਤੇ ਯੋਗ ਕਲਾਸਾਂ ਜਾਰੀ

ਪਟਿਆਲਾ :  ਸੂਬੇ ਦੇ ਲੋਕਾਂ ਨੂੰ ਨਿਰੋਗ ਤੇ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਗਈ ’ਸੀ.ਐੱਮ. ਦੀ ਯੋਗਸ਼ਾਲਾ’ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾਂ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਵੱਖ ਵੱਖ ਥਾਵਾਂ ’ਤੇ ਸਵੇਰ ਤੇ ਸ਼ਾਮ ਸਮੇਂ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। 

                   ਪਟਿਆਲਾ ਦੀ ਸਬ ਡਵੀਜ਼ਨ ਪਾਤੜਾਂ ਦੇ ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪਾਤੜਾਂ ਵਿਖੇ 18 ਯੋਗ ਕਲਾਸਾਂ ਨਿਯਮਤ ਤੌਰ 'ਤੇ ਚੱਲ ਰਹੀਆਂ ਹਨ ਤੇ ਇਹ ਕਲਾਸਾਂ ਹਰ ਉਮਰ ਵਰਗ ਤੇ ਮਹਿਲਾ ਤੇ ਪੁਰਸ਼ ਲਈ ਉਪਲਬਧ ਹਨ ਅਤੇ ਇਨ੍ਹਾਂ ਦਾ ਲਾਭ ਉਨ੍ਹਾਂ ਵਿਅਕਤੀਆਂ ਤੱਕ ਵੀ ਪਹੁੰਚ ਰਿਹਾ ਹੈ ਜੋ ਲੰਬੇ ਸਮੇਂ ਤੋਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮੋਟਾਪਾ, ਥਕਾਵਟ, ਡਿੱਪਰੈਸ਼ਨ ਜਾਂ ਹੋਰ ਮਨੋਂ ਰੋਗਾਂ ਨਾਲ ਪੀੜਤ ਸਨ।

                   ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ “ਯੋਗ ਨਾ ਸਿਰਫ਼ ਸਰੀਰਕ ਰੂਪ ਵਿੱਚ ਮਨੁੱਖ ਨੂੰ ਲਾਭ ਪਹੁੰਚਾਉਂਦਾ ਹੈ, ਬਲਕਿ ਇਹ ਮਨ ਦੀ ਸ਼ਾਂਤੀ ਅਤੇ ਆਤਮਿਕ ਸਥਿਰਤਾ ਲਈ ਵੀ ਮਹੱਤਵਪੂਰਨ ਹੈ। ਪਟਿਆਲਾ ਵਾਸੀਆਂ ਨੇ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਦੇ ਜ਼ਰੀਏ ਆਪਣੀ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ ਅਤੇ ਅਨੇਕਾਂ ਲੋਕ ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਕੇ ਇਸ ਦਾ ਲਾਭ ਉਠਾ ਰਹੇ ਹਨ।

                   ’ਸੀ.ਐੱਮ. ਦੀ ਯੋਗਸ਼ਾਲਾ’ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਯੋਗ ਕਲਾਸਾਂ ਵਿੱਚ ਭਾਗ ਲੈਣ ਵਾਲੇ ਲੋਕ ਹੁਣ ਆਪਣੇ ਆਪ ਨੂੰ ਜ਼ਿਆਦਾ ਉਤਸ਼ਾਹਿਤ ਅਤੇ ਮਨੋਵਿਗਿਆਨ ਤੌਰ 'ਤੇ ਦ੍ਰਿੜ੍ਹ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੀ ਯੋਗ ਕਲਾਸਾਂ ਵਿੱਚ ਨਿਰੰਤਰ ਸ਼ਮੂਲੀਅਤ ਉਨ੍ਹਾਂ ਦੀਆਂ ਪੁਰਾਣੀਆਂ ਬਿਮਾਰੀਆਂ ਵਿਚ ਵੀ ਕਾਫ਼ੀ ਰਾਹਤ ਪੈਦਾ ਕਰ ਰਹੀ ਹੈ।”

                   ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਕਸਬੇ ਜਾਂ ਪਿੰਡ ਵਿਚ ਲੋਕ “ਸੀ.ਐੱਮ. ਦੀ ਯੋਗਸ਼ਾਲਾ” ਸ਼ੁਰੂ ਕਰਵਾਉਣ ਵਿੱਚ ਰੁਚੀ ਰੱਖਦੇ ਹਨ, ਤਾਂ ਉਹ 76694-00500 ਨੰਬਰ 'ਤੇ ਮਿਸਡ ਕਾਲ ਕਰ ਸਕਦੇ ਹਨ। ਰਜਿਸਟ੍ਰੇਸ਼ਨ ਉਪਰੰਤ ਸਰਕਾਰ ਵੱਲੋਂ ਉਥੇ ਇੱਕ ਪ੍ਰਮਾਣਤ ਯੋਗ ਟੀਚਰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਇਸ ਯੋਜਨਾ ਰਾਹੀਂ 7941 ਤੋਂ ਵੱਧ ਲੋਕ ਸਿੱਧਾ ਲਾਭ ਉਠਾ ਚੁੱਕੇ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ।

Have something to say? Post your comment