Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚਿੱਟਾ ਖੋਹ ਕੇ ਮਿੱਟੀ ਵਿਚ ਰਲਾਇਆ ਤਾਂ ਅੰਨੇਵਾਹ ਹੋਈ ਕੁੱਟਮਾਰ

June 02, 2021 10:19 AM
SehajTimes

ਬਠਿੰਡਾ : ਬਠਿੰਡੇ ਜਿਲ੍ਹੇ ਵਿੱਚ ਰਾਮਪੁਰੇ ਦੇ ਪਿੰਡ ਚਾਉਕੇ ਵਿੱਚ ਚਿਟਾ ਵੇਚਣ ਤੋਂ ਰੋਕਣ ਅਤੇ ਚਿੱਟਾ ਖੋਹ ਕੇ ਮਿੱਟੀ ਵਿੱਚ ਮਿਲਾਉਣ ਉੱਤੇ ਤਸਕਰਾਂ ਨੇ ਜੰਮ ਕੇ ਮਾਰਕੁੱਟ ਕੀਤੀ। ਤਸਕਰਾਂ ਨੇ 25 ਸਾਥੀਆਂ ਨਾਲ ਮਿਲ ਕੇ ਦੋ ਕਬੱਡੀ ਖਿਡਾਰੀਆਂ ਸਮੇਤ 7 ਨੌਜਵਾਨਾਂ ਨੂੰ ਭਜਾ-ਭਜਾ ਕੇ ਕੁੱਟਿਆ ਅਤੇ ਤਲਵਾਰਾਂ, ਗੰਡਾਸਿਆਂ ਅਤੇ ਹੋਰ ਹਥਿਆਰਾਂ ਨਾਲ ਮਾਰ ਮਾਰ ਕੇ ਲੱਤਾ ਬਾਹਾਂ ਤੋੜ ਦਿਤੀਆਂ। ਹਮਲਾਵਰ ਤੱਦ ਤੱਕ ਵਾਰ ਕਰਦੇ ਰਹੇ ਜਦੋਂ ਤੱਕ ਨੌਜਵਾਨ ਅਧਮਰੇ ਨਹੀਂ ਹੋ ਗਏ। ਪਿੰਡ ਦੇ ਕੁੱਝ ਲੋਕਾਂ ਨੇ ਹਿੰਮਤ ਕਰ ਕੇ ਹਮਲਾਵਰਾਂ ਦੇ ਚੁੰਗਲ ਤੋਂ ਨੌਜਵਾਨਾਂ ਨੂੰ ਛੁਡਵਾ ਕੇ ਹਸਪਤਾਲ ਦਾਖ਼ਲ ਕਰਵਾਇਆ।ਤਸਕਰਾਂ ਦੀ ਜਾਨੋਂ ਮਾਰਨੇ ਦੀ ਧਮਕੀ ਦੇ ਡਰ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਦੇ ਬਾਵਜੂਦ ਬੂਟਾ ਸਿੰਘ ਹਸਪਤਾਲ ਵਿੱਚ ਦਾਖਲ ਨਹੀਂ ਹੋਇਆ। ਪੁਲਿਸ ਨੇ ਗੁਰਜੀਤ ਸਿੰਘ, ਬੱਬੂ ਸਿੰਘ, ਗਗਨ ਸਿੰਘ, ਸੀਪੂ ਸਿੰਘ, ਕੁਲਦੀਪ ਸਿੰਘ ਉਰਫ ਕੀਪਾ ਵਾਸੀ ਚਾਉਕੇ ਸਮੇਤ 20 ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਹੈ ਪਰ ਕਿਸੇ ਨੂੰ ਹਾਲੇ ਤਕ ਗ੍ਰਿਫ਼ਤਾਰ ਨਹੀਂ ਕੀਤਾ । ਪੁਲਿਸ ਮੁਤਾਬਕ ਜਖ਼ਮੀਆਂ ਨੇ ਮੁਲਜ਼ਮਾਂ ਉੱਤੇ ਨਸ਼ਾ ਵੇਚਣ ਦੇ ਨਹੀਂ ਬਲਕਿ ਮੁਰਗੀ ਚੋਰੀ ਕਰਨ ਕਾਰਨ ਹੋਏ ਵਿਵਾਦ ਸਬੰਧੀ ਬਿਆਨ ਦਿਤਾ ਹੈ। ਪੁਲਿਸ ਦਾ ਦਾਅਵਾ ਹੈ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਰੇਡ ਕੀਤੀ ਜਾ ਰਹੀ ਹੈ। ਜਖ਼ਮੀਆਂ ਵਿੱਚ ਹਰਵਿੰਦਰ, ਹਰਦੀਪ, ਜਸਵਿੰਦਰ, ਸਤਪਾਲ, ਤੇ ਬੂਟਾ ਸਿੰਘ ਸ਼ਾਮਿਲ ਹਨ । ਰਾਮਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਰਵਿੰਦਰ ਸਿੰਘ ਚਾਉਕੇ ਨੇ ਦੱਸਿਆ ਕਿ ਉਹ ਕਬੱਡੀ ਕੋਚ ਹੈ ।  ਪਿੰਡ ਦੇ ਗਰਾਉਂਡ ਵਿੱਚ ਅਕਸਰ ਉਹ ਆਪਣੇ ਸਾਥੀਆਂ ਨਾਲ ਕਬੱਡੀ ਦੀ ਪਰੈਕਟਿਸ ਕਰਦੇ ਹਨ, ਲੇਕਿਨ ਉਕਤ ਆਰੋਪੀ ਉੱਥੇ ਨਸ਼ਾ ਵੇਚਦੇ ਹਨ। ਉਨ੍ਹਾਂ ਦਸਿਆ ਕਿ ਅਸੀਂ ਉਨ੍ਹਾਂ ਦਾ ਚਿੱਟਾ ਖੋਹ ਕੇ ਮਿੱਟੀ ਵਿਚ ਰੋਲ ਦਿਤਾ ਤਾਂ ਦੋਸ਼ੀਆਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ