Saturday, November 01, 2025

Malwa

ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਲਾਈ ਛਬੀਲ 

June 11, 2025 05:12 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਗਾਇਕੀ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਨਾਮਵਰ ਗਾਇਕ ਮਰਹੂਮ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਕਾਂਗਰਸੀ ਆਗੂ ਹਰਦੇਵ ਸਿੰਘ ਸੋਹਣੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਨਾਨਕਸਰ ਕੜਾਕੇ ਵਾਲਾ ਦੇ ਨਜ਼ਦੀਕ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਰਾਹਗੀਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਮੁਹੱਲੇ ਦੇ ਵਸਨੀਕ ਵੱਡੀ ਗਿਣਤੀ ਵਿੱਚ ਸੇਵਾ ਕਰ ਰਹੇ ਸਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਟਿੱਬਿਆਂ ਦੀ ਧਰਤੀ ਦੇ ਪਿੰਡ ਮੂਸਾ ਵਿਖੇ ਆਮ ਕਿਸਾਨ ਪਰਿਵਾਰ ਵਿੱਚ ਪੈਦਾ ਹੋਏ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਗਾਇਕੀ ਦੇ ਖੇਤਰ ਵਿੱਚ ਵੱਡਾ ਨਾਂਅ ਸਥਾਪਿਤ ਕੀਤਾ ਲੇਕਿਨ ਸ਼ਰਾਰਤੀ ਅਨਸਰਾਂ ਨੇ ਉਸਨੂੰ ਗੋਲੀਆਂ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮਰਹੂਮ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਿਸ ਕਾਰਨ ਨੌਜਵਾਨਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੂਬੇ ਦੀ ਸਰਕਾਰ ਮੂਸੇਵਾਲਾ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਯਤਨ ਕਰੇ। ਇਸ ਮੌਕੇ ਹਰਦੇਵ ਸਿੰਘ ਸੋਹਣੀ, ਅਮਰਜੀਤ ਸਿੰਘ, ਗੁਰਸੇਵਕ ਸਿੰਘ,ਮੰਗਲ ਸਿੰਘ, ਗੁਲਸ਼ਨ, ਰਵੀ ਸਿੰਘ, ਸਤਨਾਮ ਸਿੰਘ, ਰਿੰਕੂ, ਅਜੇ, ਮਨੀ ਸੁਨਾਮ, ਈਸ਼ੂ ਤੋਂ ਇਲਾਵਾ ਮੁਹੱਲੇ ਦੇ ਵਸਨੀਕ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ