Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਕੈਂਪ 

June 11, 2025 05:17 PM
SehajTimes
ਮੋਹਾਲੀ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਿਹਤ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ.ਤਮੰਨਾ ਸਿੰਘਲ ਨੇ ਦਸਿਆ ਕਿ ਇਸ ਕੜੀ ਤਹਿਤ ਗਰਭਵਤੀ ਔਰਤਾਂ ਦੀ ਏ.ਐੱਨ.ਸੀ. ਜਾਂਚ ਤੇ ਲੋੜੀਂਦੇ ਮੈਡੀਕਲ ਟੈਸਟ ਕੀਤੇ ਗਏ ਅਤੇ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। 
ਅਧਿਕਾਰੀਆਂ ਨੇ ਦੱਸਿਆ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਾਰੀਆਂ ਸਰਕਾਰੀ ਸੰਸਥਾਵਾਂ ਵਿੱਚ ਹਰ ਮਹੀਨੇ ਦੀ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ 'ਤੇ ਉੱਚ-ਜੋਖ਼ਮ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਗਰਭਵਤੀ ਔਰਤਾਂ ਦੀਆਂ ਜਣੇਪੇ ਤੋਂ ਪਹਿਲਾਂ ਚਾਰ ਏ.ਐੱਨ.ਸੀ. ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਯਤਨਸ਼ੀਲ ਹੈ। ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਹਜ਼ਾਰਾਂ ਗਰਭਵਤੀ ਔਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ।ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਜਾਂਦੀ ਹੈ l ਅਧਿਕਾਰੀਆਂ ਨੇ  ਲੋੜਵੰਦਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। 
 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ