Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸਾਰੀ ਸੜਕਾਂ 15 ਜੂਨ ਤੱਕ ਠੀਕ ਕਰ ਦਿੱਤੀਆਂ ਜਾਣ : ਸ੍ਰੀ ਸ਼ਿਆਮ ਸਿੰਘ ਰਾਣਾ

June 11, 2025 05:20 PM
SehajTimes

ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੋਰਡ ਤਹਿਤ ਆਉਣ ਵਾਲੀ ਸਾਰੀ ਸੜਕਾਂ 15 ਜੂਨ ਤੱਕ ਠੀਕ ਕਰ ਦਿੱਤੀਆਂ ਜਾਣ ਤਾਂ ਜੋ ਮਾਨਸੂਨ ਸੀਜਨ ਵਿੱਚ ਲੋਕਾਂ ਨੂੰ ਆਉਣ-ਜਾਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਰਾਣਾ ਅੱਜ ਇੱਥੇ ਆਪਣੇ ਦਫਤਰ ਵਿੱਚ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਬੋਰਡ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੂਜਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਰਾਜ ਵਿੱਚ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਤਹਿਤ ਆਉਣ ਵਾਲੀ ਸਾਰੀ ਸੜਕਾਂ ਦੀ ਵਸਤੂ-ਸਥਿਤੀ ਦੀ ਜਾਣਕਾਰੀ ਲਈ। ਊਨ੍ਹਾਂ ਨੂੰ ਦਸਿਆ ਗਿਆ ਕਿ ਬੋਰਡ ਵੱਲੋਂ ਸੂਬੇ ਵਿੱਚ ਕੁੱਲ 4353 ਸੜਕਾਂ ਬਣਾਈਆਂ ਗਈਆਂ ਹਨ, ਇੰਨ੍ਹਾਂ ਵਿੱਚੋਂ 3123 ਸੜਕਾਂ ਦੀ ਮੁਰੰਮਤ ਕਰ ਕੇ ਠੀਕ ਕਰ ਦਿੱਤਾ ਗਿਆ ਹੈ, ਬਾਕੀ ਸੜਕਾਂ ਨੂੰ ਵੀ ਜਲਦੀ ਹੀ ਦਰੁਸਤ ਕਰ ਦਿੱਤਾ ਜਾਵੇਗਾ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਛਲੇ ਇੱਕ ਅਪ੍ਰੈਲ 2025 ਨੂੰ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਂਗਾਂ ਨਾਲ ਸਬੰਧਿਤ ਸੂਬੇ ਦੀ ਸਾਰੀ ਸੜਕਾਂ ਆਉਣ ਵਾਲੀ 15 ਜੂਨ, 2025 ਤੱਕ ਮੁਰੰਮਤ ਕਰ ਕੇ ਠੀਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਖੇਤੀਬਾੜੀ ਮੰਤਰੀ ਨੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਅਧਿਕਾਰੀਆਂ ਨੂੰ ਬੋਰਡ ਨਾਲ ਸਬੰਧਿਤ ਸਾਰੀ ਸੜਕਾਂ ਦੀ ਮੌਜੂਦ ਹਾਲਤ ਦੀ ਸਮੀਖਿਆ ਕਰਦੇ ਹੋਏ ਨਿਰਧਾਰਿਤ ਸਮੇਂ ਵਿੱਚ ਸੜਕਾਂ ਸਹੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿਛਲੇ 11 ਸਾਲ ਵਿੱਚ ਰਾਜ ਵਿੱਚ ਬੋਰਡ ਵੱਲੋਂ ਬਣਾਈ ਗਈ ਸੜਕਾਂ ਦਾ ਬਿਊਰਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਏ ਵਿਕਾਸ ਕੰਮਾਂ ਦਾ ਲੇਖਾ ਜੋਖਾ ਬਣਾ ਕੇ ਜਿਸ ਤਰ੍ਹਾ ਕੇਂਦਰ ਸਰਕਾਰ ਵੱਲੋਂ ਜਨਤਾ ਦੇ ਸਾਹਮਣੇ ਰੱਖਿਆ ਗਿਆ ਹੈ, ਉਸੀ ਤਰ੍ਹਾ ਹਰਿਆਣਾਂ ਵਿੱਚ ਵੀ ਪਿਛਲੇ 11 ਸਾਲਾਂ ਦੌਰਾਨ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਵੱਲੋਂ ਨਿਰਮਾਣਤ ਸੜਕਾਂ ਦਾ ਹਿਸਾਬ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ